ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਧਰਨਾ ਲਗਾਇਆ
ਸਰਦੂਲਗੜ੍ਹ-1 ਮਾਰਚ(ਜ਼ੈਲਦਾਰ ਟੀ.ਵੀ.) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸਰਦੂਲਗੜ੍ਹ ਤੇ ਝੁਨੀਰ ਵਲੋਂ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਦੇ ਦਫ਼ਤਰ ਮੂਹਰੇ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ।ਬਲਾਕ ਪ੍ਰਧਾਨ ਹਰਪਾਲ ਸਿੰਘ ਮੀਰਪੁਰ,ਉੱਤਮ ਸਿੰਘ ਰਾਮਾਨੰਦੀ,ਬਿੰਦਰ ਸਿੰਘ ਝੰਡਾ ਕਲਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਸੂਬਾ ਤੇ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਦੀ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਆਟਾ ਦਾਲ ਸਕੀਮ’ਚ ਕਟੌਤੀ ਕਰਕੇ ਸਰਕਾਰ ਨੇ ਲੋੜਵੰਦ ਲੋਕਾਂ ਨਾਲ ਧੋਖਾ ਕੀਤਾ ਹੈ।ਨਰਮਾ ਖਰਾਬੇ ਤੇ ਲੰਪੀ ਸਕਿਨ ਦੀ ਬਿਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਅਜੇ ਤੱਕ ਨਹੀਂ ਦਿੱਤਾ ਗਿਆ।ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖੇਤੀ ਲਈ ਮੋਟਰਾਂ ਦੇ ਕੁਨੈਕਸ਼ਨ ਜਾਰੀ ਕੀਤੇ ਜਾਣ।ਸਿੰਚਾਈ ਲਈ ਬਿਜਲੀ ਸਪਲਾਈ ਪਹਿਲਾਂ ਵਾਂਗ ਦਿੱਤੀ ਜਾਵੇ।ਆਟਾ ਦਾਲ ਸਕੀਮ’ਚ ਕੀਤੀ ਕਟੌਤੀ ਦਾ ਫੈਸਲਾ ਵਾਪਸ ਲਿਆ ਜਾਵੇ।ਨਰਮਾ ਖਰਾਬੇ ਤੇ ਲੰਪੀ ਸਕਿਨ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।ਬੰਦ ਕੀਤੀ ਕੇਂਦਰੀ ਕਿਸਾਨ ਰਾਸ਼ੀ ਯੋਗ ਲਾਭਪਾਤਰੀਆਂ ਦੇ ਖਾਤੇ’ਚ ਜਲਦੀ ਭੇਜੀ ਜਾਵੇ।ਜਥੇਬੰਦੀ ਵਲੋਂ ਪੰਜਾਬ ਸਰਕਾਰ ਦੇ ਨਾਂਅ ਉਪ ਮੰਡਲ ਅਧਿਕਾਰੀ ਰਾਹੀਂ ਇਕ ਮੰਗ ਪੱਤਰ ਵੀ ਦਿੱਤਾ ਗਿਆ।ਇਸ ਮੌਕੇ ਹਰਭਿੰਦਰ ਸਿੰਘ ਆਦਮਕੇ,ਕੁਲਦੀਪ ਸਿੰਘ ਚਚੋਹਰ,ਜਗਜੀਤ ਸਿੰਘ ਜਟਾਣਾ,ਗੁਰਤੇਜ ਸਿੰਘ,ਨਾਜਰ ਸਿੰਘ,ਜੀਤਾ ਸਿੰਘ,ਨਰਿੰਦਰ ਕੌਰ ਤੇ ਹੋਰ ਕਿਸਾਨ ਹਾਜ਼ਰ ਸਨ।