ਮੀਂਹ ਦੇ ਪਾਣੀ ਦੀ ਸੁਚੱਜੀ ਵਰਤੋਂ ਲਈ ਜਾਗਰੂਕਤਾ ਜ਼ਰੂਰੀ-ਡਿਪਟੀ ਕਮਿਸ਼ਨਰ
ਸਰਦੂਲਗੜ੍ਹ-2 ਮਾਰਚ (ਜ਼ੈਲਦਾਰ ਟੀ.ਵੀ.) ਮੀਂਹ ਦੇ ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਨੇ ਮਾਨਸਾ ਵਿਖੇ ਨਹਿਰੂ ਯੁਵਾ ਕੇਂਦਰ ਦੀ ਇਕੱਤਰਤਾ ਦੌਰਾਨ ਕੀਤਾ।ਉਨ੍ਹਾਂ ਦੱਸਿਆ ਕਿ ਜਲ ਸ਼ਕਤੀ ਮੰਤਰਾਲੇ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ। ਇਹ ਮੁਹਿੰਮ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਹੈ।ਪਾਣੀ ਦੀ ਬੱਚਤ ਕਰਨ ਸਬੰਧੀ ਲੋਕਾਂ ਨੂੰ ਨੁੱਕੜ ਨਾਟਕਾਂ, ਯੂਥ ਰੈਲੀਆਂ, ਪਿੰਡਾਂ ਦੀਆਂ ਸਾਂਝੀਆਂ ਥਾਵਾਂ ਤੇ ਸਟਿੱਕਰ ਤੇ ਬੈਨਰ ਲਗਾ ਕੇ ਜਾਗਰੂਕ ਕੀਤਾ ਜਾਵੇਗਾ।ਇਸ ਮੌਕੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਤਿਆਰ ਕੀਤੇ ਜਾਗਰੂਕਤਾ ਸਟਿੱਕਰ ਵੀ ਜਾਰੀ ਕੀਤੇ ਗਏ।ਜ਼ਿਲ੍ਹਾ ਯੁਵਾ ਅਧਿਕਾਰੀ ਸਰਬਜੀਤ ਸਿੰਘ ਅਤੇ ਪ੍ਰੋਗਰਾਮ ਅਫ਼ਸਰ ਡਾ.ਸੰਦੀਪ ਘੰਡ ਨੇ ਦੱਸਿਆ ਕਿ ਇਸ ਮੁਹਿੰਮ ਲਈ ਜਿਲ੍ਹੇ ਦੇ 50 ਪਿੰਡ ਦੀ ਚੁਣੇ ਹਨ।5-5 ਪਿੰਡਾਂ ਦਾ ਕਲੱਸਟਰ ਬਣਾ ਇੱਕ ਵਲੰਟੀਅਰ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।ਉਹ ਘਰ-ਘਰ ਜਾ ਕੇ ਕਲੱਬਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਮੀਂਹ ਦੇ ਪਾਣੀ ਦੀ ਬੱਚਤ ਸਬੰਧੀ ਸੁਚੇਤ ਕਰਨਗੇ।ਇਸ ਤੋਂ ਇਲਾਵਾ ਭਾਸ਼ਣ,ਚਿੱਤਰਕਲਾ ਤੇ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਜਾਣਗੇ।ਇਸ ਮੌਕੇ ਡਾ.ਜਨਕ ਰਾਜ ਸਿੰਗਲਾ,ਇੰਦਰਜੀਤ ਸਿੰਘ ਉੱਭਾ,ਹਰਜਿੰਦਰ ਸਿੰਘ ਜੱਸਲ,ਹਰਦੀਪ ਸਿੰਘ ਸਿੱਧੂ,ਗੁਰਪ੍ਰੀਤ ਕੌਰ,ਨਰੇਸ਼ ਬਿਰਲਾ,ਮਨੋਜ ਕੁਮਾਰ,ਮਨਪ੍ਰੀਤ ਕੌਰ ਹਾਜ਼ਰ ਸਨ।