ਗੜੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ-ਬਿਕਰਮ ਸਿੰਘ ਮੋਫਰ
ਸਰਦੂਲਗੜ੍ਹ-24 ਮਾਰਚ(ਜ਼ੈਲਦਾਰ ਟੀ.ਵੀ.) ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਜਲਦੀ ਦਿੱਤਾ ਜਾਵੇ।ਇਸ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਦੂਲਗੜ੍ਹ ਹਲਕੇ ਦੇ ਕਈ ਪਿੰਡਾਂ ‘ਚ ਇਸ ਕੁਦਰਤੀ ਆਫਤ ਨਾਲ ਕਿਸਾਨਾਂ ਨੂੰ ਵੱਡੀ ਮਾਰ ਝੱਲਣੀ ਪਈ ਹੈ।ਅੱਜ ਸ਼ਾਮ ਨੂੰ ਪਏ ਮੀਂਹ ਤੇ ਗੜਿਆਂ ਨੇ ਕਣਕ ਦੀ ਖੜ੍ਹੀ ਫਸਲ ਨੂੰ ਧਰਤੀ ਤੇ ਵਿਛਾ ਦਿੱਤਾ।ਕਾਂਗਰਸੀ ਆਗੂ ਨੇ ਕਿਹਾ ਪੰਜਾਬ ਦੀ ਕਿਰਸਾਨੀ ਪਹਿਲਾਂ ਹੀ ਆਰਥਿਕ ਮੰਦੇ ਦਾ ਸ਼ਿਕਾਰ ਹੈ।ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਫਸਲਾਂ ਦੀ ਗਿਰਦਾਵਰੀ ਕਰਵਾਕੇ ਪੀੜਤ ਕਿਸਾਨਾਂ ਦੀ ਮਾਲੀ ਮਦਦ ਕੀਤੀ ਜਾਵੇ।