ਉਪ ਮੰਡਲ ਮੈਜਿਸਟਰੇਟ ਵੱਲੋਂ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ, ਪੀੜਤ ਕਿਸਾਨਾਂ ਨਾਲ ਕੀਤੀ ਗੱਲਬਾਤ

ਉਪ ਮੰਡਲ ਮੈਜਿਸਟਰੇਟ ਵੱਲੋਂ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ, ਪੀੜਤ ਕਿਸਾਨਾਂ ਨਾਲ ਕੀਤੀ ਗੱਲਬਾਤ

ਪੀੜਤ ਕਿਸਾਨਾਂ ਨਾਲ ਕੀਤੀ ਗੱਲਬਾਤ

ਸਰਦੂਲਗੜ੍ਹ-25 ਮਾਰਚ(ਜ਼ੈਲਦਾਰ ਟੀ.ਵੀ.)ਬੀਤੇ ਸ਼ੁੱਕਰਵਾਰ ਨੂੰ ਇਲਾਕੇ ਅੰਦਰ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ ਦਾ ਭਾਰੀ ਨੁਕਸਾਨ ਹੋਣ ਦੀਆਂ ਖਬਰਾਂ ਹਨ।ਜਿਸ ਨੂੰ ਲੈ ਕੇ ਪੂਨਮ ਸਿੰਘ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਨੇ ਜਟਾਣਾ ਕਲਾਂ, ਜਟਾਣਾ ਖੁਰਦ, ਚੈਨੇਵਾਲਾ, ਝੰਡੂਕੇ, ਟਿੱਬੀ ਹਰੀ ਸਿੰਘ, ਫਹਿਤਪੁਰ, ਘੁਰਕਣੀ ਪਿੰਡ ਦੇ ਖੇਤਾਂ ਵਿਚ ਫਸਲਾਂ ਦੇ ਖਰਾਬੇ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ।ਉਪ ਮੰਡਲ ਅਧਿਕਾਰੀ ਨੇ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੇ ਪਟਵਾਰੀ ਪਹਿਲ ਦੇ ਅਧਾਰ ਤੇ ਫਸਲਾਂ ਦੇ ਹੋਏ ਨੁਕਸਾਨ ਦੀਆਂ ਰਿਪੋਰਟਾਂ ਤਿਆਰ ਕਰ ਰਹੇ ਹਨ।ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਿਰਦਾਵਰੀ ਕਰਵਾਉਣ ਉਪਰੰਤ ਯੋਗ ਮੁਆਵਜ਼ਾ ਦਿਵਾਉਣ ਸਬੰਧੀ ਰਿਪੋਰਟ ਅੱਗੇ ਭੇਜ ਦਿੱਤੀ ਜਾਵੇਗੀ।

ਕਿਸਾਨ ਆਗੂ ਉਪ ਮੰਡਲ ਮੈਜਿਸਟਰੇਟ ਨੂੰ ਮਿਲੇ-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਝੰਡੂਕੇ ਦੀ ਅਗਵਾਈ‘ਚ ਕਿਸਾਨਾਂ ਨੇ ਉਪ ਮੰਡਲ ਮੈਜਿਸਟਰੇਟ ਨੂੰ ਮਿਲ ਕੇ ਫਸਲਾਂ ਦੇ ਨੁਕਸਾਨ ਤੋਂ ਜਾਣੂ ਕਰਵਾਉਂਦੇ ਹੋਏ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ।ਉਪ ਮੰਡਲ ਅਧਿਕਾਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਯੋਗ ਮੁਆਵਜ਼ਾ ਦਿਵਾਉਣ ਲਈ ਬਹੁਤ ਜਲਦੀ ਪੰਜਾਬ ਸਰਕਾਰ ਨੂੰ ਰਿਪੋਰਟਾਂ ਭੇਜ ਦਿੱਤੀਆਂ ਜਾਣਗੀਆਂ।ਇਸ ਮੌਕੇ ਭਗਵੰਤ ਸਿੰਘ, ਲੀਲਾ ਸਿੰਘ, ਮਿੱਠੂ ਸਿੰਘ, ਦਿਦਾਰ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।

Read Previous

50 ਹਜ਼ਾਰ ਪ੍ਰਤੀ ਏਕੜ ਦਿੱਤਾ ਜਾਵੇ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ-ਭੂੰਦੜ (ਬਿਨਾਂ ਗਿਰਦਾਵਰੀ ਵਾਲੇ ਬਿਆਨ ਨੂੰ ਅਮਲੀ ਰੂਪ ਦੇਣ ਦਾ ਸਹੀ ਸਮਾਂ)

Read Next

ਸਰਦੂਲਗੜ੍ਹ ਹਲਕੇ ਦਾ ਵਿਕਾਸ ਮੇਰਾ ਮੁੱਖ ਏਜੰਡਾ – ਬਣਾਂਵਾਲੀ

Leave a Reply

Your email address will not be published. Required fields are marked *

Most Popular

error: Content is protected !!