ਕੱਚੇ ਅਧਿਆਪਕ ਨੂੰ ਸੇਵਾਵਾਂ ਖਤਮ ਕਰਨ ਦਾ ਨੋਟਿਸ ਦੇਣਾ, ਸਰਕਾਰ ਦਾ ਨਾਦਰਸ਼ਾਹੀ ਫੁਰਮਾਨ – ਡੀ.ਟੀ.ਐੱਫ. ਆਗੂ
ਸਰਦੂਲਗੜ੍ਹ- 17 ਅਪ੍ਰੈਲ (ਜ਼ੈਲਦਾਰ ਟੀ.ਵੀ.) ਪਿਛਲੇ ਦਿਨੀਂ ਸਿੱਖਿਆ ਮੰਤਰੀ ਤੇ ਕੱਚੇ ਅਧਿਆਪਕਾਂ (ਵਲੰਟੀਅਰ ਯੂਨੀਅਨ) ਦਰਮਿਆਨ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਰੱਖੀ ਗਈ ਸੀ, ਪਰ ਮਾਮਲਾ ਸੁਲਝਣ ਦੀ ਬਜਾਏ ਹੋਰ ਉਲ਼ਝ ਗਿਆ।ਡੀ.ਟੀ.ਐੱਫ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਤੇ ਸਕੱਤਰ ਹਰਜਿੰਦਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਸਰਕਾਰ ਨੇ ਯੂਨੀਅਨ ਦੇ ਸੂਬਾਈ ਆਗੂ ‘ਤੇ ਮੀਟਿੰਗ ਦੌਰਾਨ ਹੁੱਲੜਬਾਜ਼ੀ ਕਰਨ, ਮੰਤਰੀ ਦੀ ਕਾਰ ਭੰਨਣ ਜਿਹੇ ਕਥਿਤ ਦੋਸ਼ ਲਗਾ ਕੇ ਉਸਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕਰ ਕੀਤਾ ਹੈ।ਜਿਸ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਸਖ਼ਤ ਨਿਖੇਧੀ ਕਰਦਾ ਹੈ।ਉਨ੍ਹਾਂ ਕਿਹਾ ਕਿ ਇਸ ਤਰਾਂ ਦੇ ਨਾਦਰਸ਼ਾਹੀ ਫੁਰਮਾਨ ਅਧਿਆਪਕਾਂ ਦੇ ਲਿਖਣ, ਬੋਲਣ ਦੇ ਸੰਵਿਧਾਨਿਕ ਹੱਕਾਂ ਉੱਪਰ ਸਿੱਧਾ ਸਰਕਾਰੀ ਹਮਲਾ ਹਨ।
ਫਰੰਟ ਦੇ ਸੀਨੀਅਰ ਮੀਤ ਪ੍ਰਧਾਨ ਗੁਰਤੇਜ ਸਿੰਘ ਉੱਭਾ, ਮੀਤ ਪ੍ਰਧਾਨ ਨਵਜੋਸ਼ ਸਪੋਲੀਆ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਦਾਅਵੇ ਕਰਨ ਵਾਲੀ ਸੂਬਾ ਸਰਕਾਰ ਹੁਣ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਮਨਸੂਬੇ ਗੁੰਦ ਰਹੀ ਹੈ।ਅਧਿਆਪਕ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਫੈਸਲੇ ਤੇ ਮੁੜ ਵਿਚਾਰ ਕਰਦੇ ਹੋਏ ਲੈ ਕੇ ਸਬੰਧਿਤ ਅਧਿਆਪਕ ਦੀਆਂ ਸੇਵਾਵਾਂ ਬਹਾਲ ਰੱਖੀਆ ਜਾਣ ਤੇ ਕੱਚੇ ਅਧਿਆਪਕਾਂ ਨੂੰ ਜਲਦੀ ਪੱਕਾ ਕੀਤਾ ਜਾਵੇ।ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਹੋਰਨਾਂ ਅਧਿਆਪਕ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਇਸ ਮੌਕੇ ਦਮਨਜੀਤ ਸਿੰਘ, ਗੁਰਬਚਨ ਸਿੰਘ, ਰਾਜਵਿੰਦਰ ਬੈਹਣੀਵਾਲ, ਨਿਧਾਨ ਸਿੰਘ, ਹਰਫੂਲ ਸਿੰਘ, ਸ਼ਿੰਗਾਰਾ ਸਿੰਘ, ਰਜਿੰਦਰਪਾਲ ਜਵਾਹਰਕੇ, ਤਰਸੇਮ ਬੋੜਾਵਾਲ, ਜਗਦੇਵ ਸਿੰਘ, ਜਸਵਿੰਦਰ ਸਿੰਘ, ਸੁਖਚੈਨ ਸੇਖੋਂ, ਚਰਨਪਾਲ ਦਸੌਂਧੀਆ, ਰਾਜਪਾਲ ਬੁਰਜ, ਅੰਮ੍ਰਿਤਪਾਲ ਖੈਰਾ ਹਾਜ਼ਰ ਸਨ।