ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਮਨਾਇਆ ਜਾ ਰਿਹੈ, 300ਵਾਂ ਜਨਮ ਦਿਹਾੜਾ
ਸਰਦੂਲਗੜ੍ਹ- 24 ਅਪ੍ਰੈਲ (ਜ਼ੈਲਦਾਰ ਟੀ.ਵੀ.) ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਨੂੰ ਸਮਰਪਿਤ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਹਇਆ ਫਤਿਹ ਮਾਰਚ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਰਾਹੀਂ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਖੇ ਪਹੁੰਚਿਆ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਰਾਏਪੁਰ, ਸਿੱਖ ਧਰਮ ਦੇ ਪ੍ਰਚਾਰਕ ਅਮਰਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਮੀਤ ਸਿੰਘ, ਪ੍ਰਿੰਸੀਪਲ ਸਤਵਿੰਦਰ ਕੌਰ, ਸਾਹਿਬਜ਼ਾਦਾ ਝੁਝਾਰ ਸਿੰਘ ਪਬਲਿਕ ਸਕੂਲ ਕੋਟਧਰਮੂ ਦੇ ਸਮੂਹ ਸਟਾਫ ਤੇ ਪਿੰਡ ਦੀ ਸੰਗਤ ਨੇ ਫਤਹਿ ਮਾਰਚ ਦਾ ਨਿੱਘਾ ਸਵਾਗਤ ਕੀਤਾ ਤੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ।
ਇਸ ਤੋਂ ਪਹਿਲਾਂ ਸਰਦੂਲਗੜ੍ਹ, ਮੀਰਪੁਰ ਕਲਾਂ, ਮੀਰਪੁਰ ਖੁਰਦ, ਸਰਦੂਲੇਵਾਲਾ, ਟਿੱਬੀ ਹਰੀ ਸਿੰਘ, ਫੱਤਾ ਮਾਲੋਕਾ, ਝੁਨੀਰ, ਭੰਮੇ ਖੁਰਦ ਤੇ ਹੋਰਨਾਂ ਪਿੰਡਾਂ ਦੀ ਸੰਗਤ ਨੇ ਵੀ ਸੜਕਾਂ ਤੇ ਪਹੁੰਚ ਕੇ ਫਤਿਹ ਮਾਰਚ ਦਾ ਸਵਗਤ ਕੀਤਾ ਤੇ ਨਾਲ-ਨਾਲ ਚੱਲ ਰਹੇ ਪਾਲਕੀ ਸਾਹਿਬ ‘ਚ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ।
ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਸ਼ੁਰੂ ਹੋਇਆ ਇਹ ਖਾਲਸਾ ਫਤਿਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਪਹੁੰਚੇਗਾ।ਫਤਿਹ ਮਾਰਚ ਵਿਚ ਸ਼ਾਮਲ ਝਾਕੀਆਂ ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।