ਪ੍ਰੀ-ਪ੍ਰਾਇਮਰੀ ਅਧਿਆਪਕ ਦਾ ਦਰਜਾ ਦਿੱਤੇ ਜਾਣ ਦੀ ਮੰਗ
ਸਰਦੂਲਗੜ੍ਹ – 26 ਅਪਰੈਲ (ਜ਼ੈਲਦਾਰ ਟੀ.ਵੀ.) ਪੰਜਾਬ ਸਰਕਾਰ ਦੁਆਰਾ ਆਂਗਣਵਾੜੀ ਵਰਕਰਾਂ ਦੀਆਂ ਸੇਵਾਵਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।ਸਰਕਾਰ ਦੇ ਇਸ ਵਤੀਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੋਰ ਦੇ ਨਾਲ ਜਥੇਬੰਦਕ ਆਗੂ ਸੁਰਿੰਦਰ ਕੌਰ, ਮਲਕੀਤ ਕੌਰ ਬੁਰਜ, ਜਸਪਾਲ ਕੌਰ, ਰਾਜਵੰਤ ਕੌਰ, ਬਿੰਦਰ ਕੌਰ ਨੇ ਸਾਂਝੇ ਬਿਆਨ ਰਾਹੀਂ ਕੀਤਾ।ਉਨ੍ਹਾਂ ਮੰਗ ਕੀਤੀ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਪ੍ਰਾਇਮਰੀ ਅਧਿਆਪਕ ਦਾ ਦਰਜਾ ਦਿੱਤਾ।
ਆਂਗਣਵਾੜੀ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ 8393 ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਕੀਤੀ ਜਾਣ ਵਾਲੀ ਭਰਤੀ ਦਾ ਵਿਰੋਧ ਕੀਤਾ ਜਾਵੇਗਾ।ਜਿਸ ਲਈ 27 ਮਈ ਤੱਕ ਅਰਜ਼ੀਆ ਦੀ ਮੰਗ ਕੀਤੀ ਗਈ ਹੈ।ਹਜ਼ਾਰਾਂ ਵਰਕਰ ਪਿਛਲੇ ਲੰਬੇ ਸਮੇਂ ਤੋਂ ਪ੍ਰੀ ਪ੍ਰਾਇਮਰੀ ਅਧਿਆਪਕ ਦੇ ਦਰਜੇ ਦੀ ਮੰਗ ਕਰ ਰਹੀਆਂ ਹਨ ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ।
ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਇਸ ਮੌਕੇ ਹਰਵਿੰਦਰ ਕੌਰ, ਕੁਲਵਿੰਦਰ ਕੌਰ, ਮਹਿੰਦਰ ਕੌਰ, ਨਵਦੀਪ ਕੌਰ, ਕਿਰਨਾਂ ਕੁਮਾਰੀ, ਚਰਨਜੀਤ ਕੌਰ, ਜਸਵੀਰ ਕੌਰ ਹਾਜ਼ਰ ਸਨ।