ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਮੀਟਿੰਗ ਕੀਤੀ
ਸਰਦੂਲਗੜ੍ਹ – 13 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਇਕੱਤਰਤਾ ਬਲਾਕ ਪ੍ਰਧਾਨ ਜਸਵੰਤ ਸਿੰਘ ਮਾਨਖੇੜਾ ਦੀ ਪ੍ਰਧਾਨਗੀ ‘ਚ ਸਰਦੂਲਗੜ੍ਹ ਦੇ ਗੁਰਦੁਆਰਾ ਸਰੋਵਰ ਸਾਹਿਬ ਵਿਖੇ ਹੋਈ।ਇਸ ਦੌਰਾਨ ਵੱਖ-ਵੱਖ ਮਸਲਿਆਂ ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ।
ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਜਟਾਣਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਮਹਿਲਾ ਪਹਿਲਵਾਨਾਂ ਦੀ ਸੁਣਵਾਈ ਨਹੀਂ ਕਰ ਰਹੀ।ਉਨ੍ਹਾਂ ਮੰਗ ਕੀਤੀ ਕਿ ਖੇਡ ਮੰਤਰੀ ਤੇ ਲੱਗੇ ਕਥਿਤ ਦੋਸ਼ਾਂ ਦੀ ਪੜਤਾਲ ਕਰਵਾਕੇ ਉਸ ਦੇ ਖਿਲਾਫ ਪਰਚਾ ਦਰਜ ਕੀਤਾ ਜਾਵੇ।ਚਿਤਾਵਨੀ ਦਿੱਤੀ ਕਿ ਜੇਕਰ ਪਹਿਲਵਾਨਾਂ ਨੂੰ ਇਨਸਾਫ ਨਾ ਮਿਲਿਆ ਤਾਂ ਜਥੇਬੰਦੀ ਸੰਘਰਸ਼ ਵਿਚ ਸ਼ਾਮਲ ਹੋਵੇਗੀ।
ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਬੇਮੌਸਮੀ ਬਰਸਾਤ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ‘ਚ ਜਲਦੀ ਪਾਇਆ ਜਾਵੇ।ਟੇਲਾਂ ਤੇ ਨਹਿਰੀ ਪਾਣੀ ਦੀ ਘਾਟ ਪੂਰੀ ਕੀਤੀ ਜਾਵੇ।ਚਿੱਪ ਵਾਲੇ ਮੀਟਰ ਨਾ ਲਗਾਏ ਜਾਣ।ਟਿਊਬਵੈੱਲ ਮੋਟਰਾਂ ਦੇ ਟਰਾਂਸਫਾਰਮ, ਤਾਰਾਂ, ਬਿਜਲੀ ਖੰਭਿਆਂ ਦੀ ਮੁਰੰਮਤ ਕੀਤੀ ਜਾਵੇ।ਲੋਕਾਂ ਦੀ ਜਾਨ ਦਾ ਖੌਅ ਬਣੇ ਅਵਾਰਾ ਪਸ਼ੂਆਂ ਦਾ ਕੋਈ ਢੁੱਕਵਾਂ ਹੱਲ ਕੀਤਾ ਜਾਵੇ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਆਮ ਆਦਮੀ ਪਾਰਟੀ ਦਫ਼ਤਰ ਸਰਦੂਲਗੜ੍ਹ ਦੇ ਇੰਚਾਰਜ ਵਿਰਸਾ ਸਿੰਘ ਤੇ ਆਪ ਆਗੂ ਗੁਰਜੀਤ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਦੀ ਮੰਗਾਂ ਨੂੰ ਹਲਕਾ ਵਿਧਾਇਕ ਰਾਹੀਂ ਪੰਜਾਬ ਸਰਕਾਰ ਤੱਕ ਪੁੱਜਦੀਆਂ ਕਰਨਗੇ।
ਗੁਰਚਰਨ ਸਿੰਘ ਸਰਦੂਲਗੜ੍ਹ, ਗੁਰਦੇਵ ਸਿੰਘ ਝੰਡਾ, ਗੁਰਜੰਟ ਸਿੰਘ ਬਰਨ, ਹਰਮੇਲ ਸਿੰਘ ਝੰਡੂਕੇ, ਹਰਬੰਸ ਸਿੰਘ ਪਟਵਾਰੀ, ਹਰਸ਼ਮਿੰਦਰ ਸਿੰਘ, ਜਗਸੀਰ ਸਿੰਘ, ਸਤਪਾਲ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ ਜਟਾਣਾ, ਲੀਲਾ ਸਿੰਘ ਜਟਾਣਾ, ਦਲੇਲ ਸਿੰਘ ਫੱਤਾ, ਵਿਰਸਾ ਸਿੰਘ ਸਰਦੂਲਗੜ੍ਹ, ਗੁਰਜੀਤ ਸਿੰਘ ਸੰਘਾ, ਦਰਸ਼ਨ ਸਿੰਘ, ਭੋਲਾ ਸਿੰਘ, ਤੋਤਾ ਸਿੰਘ ਹੀਰਕੇ, ਭੋਲਾ ਸਿੰਘ ਆਦਮਕੇ ਮੀਟਿੰਗ ਵਿਚ ਹਾਜ਼ਰ ਸਨ।