ਡੇਂਗੂ ਤੋਂ ਘਬਰਾਉਣ ਦੀ ਨਹੀਂ, ਸਾਵਧਾਨੀ ਦੀ ਲੋੜ-ਡਾ. ਹਰਦੀਪ ਸ਼ਰਮਾ
ਸਰਦੂਲਗੜ੍ਹ – 17 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਦੀ ਅਗਵਾਈ ‘ਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਤੇ ਬਲਾਕ ਦੇ ਪਿੰਡਾਂ ਵਿਚ ਰਾਸ਼ਟਰੀ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਡਾ. ਸ਼ਰਮਾ ਨੇ ਦੱਸਿਆ ਕਿ ਮੱਛਰ ਦੇ ਕੱਟਣ ਹੁੰਦਾ ਹੈ। ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆਂ ਤੇ ਨੱਕ ‘ਚੋਂ ਖੂਨ ਵਗਣਾ, ਡੇਂਗੂ ਬੁਖਾਰ ਦੇ ਲੱਛਣ ਹਨ। ਡੇਂਗੂ ਤੋਂ ਘਬਰਾਉਣ ਦੀ ਨਹੀਂ ਸਗੋਂ ਸਾਵਧਾਨੀ ਵਰਤਣ ਦੀ ਲੋੜ ਹੁੰਦੀ ਹੈ। ਮੱਛਰ ਤੋਂ ਬਚਾਅ ਲਈ ਖੜ੍ਹੇ ਪਾਣੀ ਵਿਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਘਰਾਂ ਵਿਚ ਪਾਣੀ ਦੇ ਇਸਤੇਮਾਲ ਵਾਲੀਆਂ ਚੀਜ਼ਾਂ ਦੀ ਸਾਫ਼-ਸਫਾਈ ਰੱਖਣੀ ਜ਼ਰੂਰੀ ਹੈ। ਸਿਹਤ ਵਿਭਾਗ ਦੇ ਮੁਲਾਜ਼ਮਾਂ ਤੇ ਆਸ਼ਾ ਵਰਕਰਾਂ ਵਲੋਂ ਲੋਕਾਂ ਨੂੰ ਡੇਂਗੂ ਬੁਖਾਰ ਹੋਣ ਦੇ ਕਾਰਨ, ਲੱਛਣ, ਬਚਾਅ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ।
ਬਲਾਕ ਐਜੂਕੇਟਰ ਕੇਵਲ ਸਿੰਘ, ਸੁਪਰਵਾਈਜ਼ਰ ਸਰਬਜੀਤ ਸਿੰਘ ਨੇ ਖਿਆਲਾ ਵਿਖੇ ਡੇਂਗੂ, ਮਲੇਰੀਆ, ਚਿਕਨਗੁਨੀਆ, ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਦੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਜਾਗਰੂਤਕਾ ਪਰਚੇ ਵੀ ਵੰਡੇ ਗਏ। ਕਮਿਊਨਿਟੀ ਸਿਹਤ ਅਫ਼ਸਰ ਦੁਰਗਾ ਰਾਮ, ਗੁਰਪ੍ਰੀਤ ਸਿੰਘ, ਸੁਖਵਿੰਦਰ ਕੌਰ ਹਾਜ਼ਰ ਸਨ।