ਸਿਹਤ ਵਿਭਾਗ ਵਲੋਂ ਰੇਹੜੀ-ਫੜ੍ਹੀ, ਸਬਜ਼ੀ ਵਾਲੀਆਂ ਦੁਕਾਨਾਂ ਦੀ ਚੈਕਿੰਗ

ਸਿਹਤ ਵਿਭਾਗ ਵਲੋਂ ਰੇਹੜੀ-ਫੜ੍ਹੀ, ਸਬਜ਼ੀ ਵਾਲੀਆਂ ਦੁਕਾਨਾਂ ਦੀ ਚੈਕਿੰਗ

ਸਿਹਤ ਵਿਭਾਗ ਵਲੋਂ ਰੇਹੜੀ-ਫੜ੍ਹੀ, ਸਬਜ਼ੀ ਵਾਲੀਆਂ ਦੁਕਾਨਾਂ ਦੀ ਚੈਕਿੰਗ

ਸਰਦੂਲਗੜ੍ਹ – 23 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ ‘ਚ ਸਿਹਤ ਵਿਭਾਗ ਸਰਦੂਲਗੜ੍ਹ ਨੇ ਫਲ਼, ਸਬਜ਼ੀ, ਜੂਸ ਵਾਲੀਆਂ ਰੇਹੜੀਆਂ ਤੇ ਦੁਕਾਨਾਂ ਦੀ ਚੈਕਿੰਗ ਕਰਦੇ ਹੋਏ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ। ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ ਤੇੇ ਹੰਸ ਰਾਜ ਨੇ ਕਿਹਾ ਕਿ ਗਰਮੀ ਦੇ ਮੌਸਮ ‘ਚ ਦਸਤ, ਹੈਜਾ, ਉਲਟੀ ਲੱਗਣ ਤੋਂ ਬਚਾਅ ਲਈ ਖਾਣ ਪੀਣ ਵੇਲੇ ਸ਼ੁੱਧਤਾ ਦਾ ਖਿਆਲ ਰੱਖਿਆ ਜਾਵੇ। ਜੀਵਨ ਸਿੰਘ ਸਹੋਤਾ, ਸਤਨਾਮ ਸਿੰਘ ਚਹਿਲ ਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।

Read Previous

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਧਰਨਾ ਲਗਾਇਆ

Read Next

ਸਰਦੂਲਗੜ੍ਹ ਦੇ ਕਈ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ, ਲੋਕਾਂ ਦਾ ਪੈਸਾ ਲੋਕਾਂ ਲਈ ਮਾਨ ਸਰਕਾਰ ਦਾ ਮੁੱਖ ਏਜੰਡਾ – ਗੁਰਪ੍ਰੀਤ ਸਿੰਘ ਬਣਾਂਵਾਲੀ

Leave a Reply

Your email address will not be published. Required fields are marked *

Most Popular

error: Content is protected !!