ਸਿਹਤ ਵਿਭਾਗ ਵਲੋਂ ਸਰਦੂਲਗੜ੍ਹ ਵਿਖੇ ਜਾਗਰੂਕਤਾ ਰੈਲੀ
ਸਰਦੂਲਗੜ੍ਹ – 28 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ ‘ਚ ਹੇਠ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਆਪ ਆਗੂ ਵਿਰਸਾ ਸਿੰਘ ਭਿੰਡਰ ਵਲੋਂ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਦੀਆਂ ਬੂੰਦਾਂ ਪਿਲਾਉਣ ਦੀ ਰਸਮੀ ਸ਼ੁਰੂਆਤ ਕੀਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਧੂ ਨੇ ਦੱਸਿਆ ਕਿ ਸਿਹਤ ਬਲਾਕ ਸਰਦੂਲਗੜ੍ਹ ਅਧੀਨ 19624 ਬੱਚਿਆਂ ਨੂੰ ਬੂੰਦਾਂ ਪਿਲਾਉਣ ਲਈ 112 ਰੈਗੂਲਰ ਬੂਥ, 4 ਟਰਾਂਜ਼ਿਟ ਟੀਮਾਂ ਤੇ 6 ਮੋਬਾਈਲ ਟੀਮਾਂ ਦਾ ਗਠਨ ਕੀਤਾ ਗਿਆ ਹੈ।ਜਿੰਨ੍ਹਾਂ ਦੀ ਨਿਗਰਾਨੀ ਲਈ 19 ਸੁਪਰਵਾਈਜ਼ਰ ਨਿਯੁਕਤ ਕੀਤੇ ਹਨ। 29-30 ਮਈ ਨੂੰ ਘਰ-ਘਰ ਜਾ ਕੇ ਬੂੰਦਾਂ ਪਿਲਾਉਣ ਦਾ ਸ਼ਤ ਪ੍ਰਤੀਸ਼ਤ ਟੀਚਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਬਲਾਕ ਐਜੂਕੇਟਰ ਤਿਰਲੋਕ ਸਿੰਘ, ਭਗਵਾਨ ਸਿੰਘ, ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ, ਰਵਿੰਦਰ ਸਿੰਘ ਰਵੀ, ਹਰਜੀਤ ਕੌਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਜੱਗਾ ਸਿੰਘ ਬਰਾੜ, ਜਸਵਿੰਦਰ ਸਿੰਘ ਭਾਊ, ਭਗਵਾਨ ਸਿੰਘ ਹਾਜ਼ਰ ਸਨ।
One Comment
ਵਧੀਆ ਜਾਣਕਾਰੀ