ਸਰਦੂਲਗੜ੍ਹ ਸਿਹਤ ਵਿਭਾਗ ਨੇ ਤੰਬਾਕੂ ਵਿਰੋਧੀ ਦਿਵਸ ਮਨਾਇਆ
ਸਰਦੂਲਗੜ੍ਹ – 31 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾ.ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ ‘ਚ ਪਿੰਡ ਭੂੰਦੜ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ। ਡਾ. ਸੰਧੂ ਨੇ ਬੋਲਦਿਆਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਦਿਲ ਦੀਆ ਬਿਮਾਰੀਆਂ, ਫੇਫੜਿਆਂ ਤੇ ਮੂੰਹ ਦਾ ਕੈਂਸਰ ਹੋਣ ਦਾ ਖਤਰਾ ਬਹੁਤ ਵਧ ਜਾਂਦਾ ਹੈ। ਤੰਬਾਕੂ ਉਤਪਾਦ ਵਿਚ ਪਾਇਆ ਜਾਣ ਵਾਲਾ ਨਿਕੋਟੀਨ ਰਸਾਇਣ ਜਾਨਲੇਵਾ ਸਾਬਿਤ ਹੋ ਸਕਦਾ ਹੈ। ਇਸ ਮੌਕੇ ਹਾਜ਼ਰੀਨ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦੀ ਸਹੁੰ ਚੁਕਾਈ ਗਈ।
ਬਲਾਕ ਤਿਰਲੋਕ ਸਿੰਘ ਕਿਹਾ ਕਿ ਤੰਬਾਕੂ ਵਿਰੋਧੀ ਦਿਵਸ ਨੂੰ ਸਿਹਤ ਵਿਭਾਗ ਵਲੋਂ ‘ਸਾਨੂੰ ਤੰਬਾਕੂ ਦੀ ਨਹੀਂ ਭੋਜਨ ਦੀ ਲੋੜ’ ਦੇ ਨਾਅਰੇ ਤਹਿਤ ਮਨਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ। ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਵਰਤਣ ਦੀ ਸਖ਼ਤ ਮਨਾਹੀ ਹੈ। 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਵੇਚਣਾ ਕਾਨੂੰਨੀ ਅਪਰਾਧ ਹੈ।
ਇਸ ਮੌਕੇ ਸਿਹਤ ਇੰਸਪੈਕਟਰ ਹੰਸਰਾਜ, ਸੰਜੀਵ ਕੁਮਾਰ, ਹੇਮਰਾਜ ਸ਼ਰਮਾ ਜੀਵਨ ਸਿੰਘ ਸਹੋਤਾ, ਰਵਿੰਦਰ ਸਿੰਘ ਰਵੀ, ਜੀਵਨ ਸਿੰਘ ਸੰਘਾ, ਨਿਰਮਲ ਕੌਰ, ਸੰਦੀਪ ਕੌਰ, ਆਸ਼ਾ ਦਵਿੰਦਰ ਕੌਰ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।