ਭਾਕਿਯੂ ਉਗਰਾਹਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਸਰਦੂਲਗੜ੍ਹ – 06 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਝੁਨੀਰ ਵਿਖੇ ਕੇਂਦਰ ਸਰਕਾਰ ਤੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਪਹਿਲਾਂ ਵੱਡੀ ਗਿਣਤੀ ‘ਚ ਇਕੱਠੇ ਹੋਏ ਵਰਕਰਾਂ ਨੇ ਰੋਸ ਮਾਰਚ ਕੀਤਾ। ਕਿਸਾਨ ਆਗੂਆਂ ਨੇ ਮਾਨ ਤੇ ਮੋਦੀ ਸਰਕਾਰ ਨੂੰ ਨਿਸ਼ਾਨੇ ਤੇ ਲੈਂਦੇ ਹੋਏ ਆਖਿਆ ਕਿ ਮੁਆਵਜ਼ੇ ਦਾ ਭਰੋਸਾ ਦੇ ਕੇ ਦੋਵਾਂ ‘ਚੋਂ ਕਿਸੇ ਨੇ ਵੀ ਵਾਅਦਾ ਪੂਰਾ ਨਹੀਂ ਕੀਤਾ। ਮਹੀਨੇ ਤੋਂ ਵੱਧ ਸਮਾਂ ਹੋ ਗਿਆ ਪਹਿਲਵਾਨ ਕੁੜੀਆਂ ਨੂੰ ਇਨਸਾਫ਼ ਨਹੀਂ ਮਿਲਿਆ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ‘ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਹਰਪਾਲ ਸਿੰਘ ਮੀਰਪੁਰ, ਕੁਲਦੀਪ ਸਿੰਘ ਚਚੋਹਰ, ਉੱਤਮ ਸਿੰਘ ਰਾਮਾਨੰਦੀ, ਜਸਵਿੰਦਰ ਕੌਰ, ਬਿੰਦਰ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।