ਖਸਰਾ ਰੁਬੇਲਾ ਦੇ ਪੂਰਨ ਖਾਤਮੇ ਦਾ ਟੀਚਾ ਦਸੰਬਰ 2023 – ਡਾ. ਨਵਰੂਪ ਕੌਰ
ਸਰਦੂਲਗੜ੍ਹ- 09 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ‘ਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ ਨੇ ਟੀਕਾਕਰਨ ਦੇ ਸਬੰਧ ‘ਚ ਸਰਦੂਲਗੜ੍ਹ ਦੇ ਫੀਲਡ ਸਟਾਫ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਉਨ੍ਹਾਂ ਹਿਦਾਇਤ ਕੀਤੀ ਕਿ 5 ਸਾਲ ਉਮਰ ਤੱਕ ਦੇ ਟੀਕਾਕਰਨ ਤੋਂ ਵਾਂਝੇ ਰਹੇ ਬੱਚਿਆਂ ਦੇ ਖਸਰਾ ਰੁਬੇਲਾ ਦੇ ਦੋਨੋਂ ਟੀਕੇ ਲਗਾਏ ਜਾਣ ਤਾਂ ਜੋ ਦਸੰਬਰ 2023 ਤੱਕ ਇਸ ਬਿਮਾਰੀ ਦੇ ਪੂਰਨ ਖਾਤਮੇ ਦਾ ਰੱਖਿਆ ਟੀਚਾ ਹਾਸਲ ਕੀਤਾ ਜਾ ਸਕੇ। ਬੁਖਾਰ ਦੇ ਨਾਲ ਜਿੰਨ੍ਹਾਂ ਬੱਚਿਆ ਦੇ ਧੱਫੜ ਹੋਣ ਦੀ ਗੱਲ ਸਾਹਮਣੇ ਆਉਂਦੀ ਹੈ ਤਾਂ ਸਬੰਧਿਤ ਮੈਡੀਕਲ ਅਫ਼ਸਰ ਵਲੋਂ ਉਹਨਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣ। ਬੁੱਧਵਾਰ ਨੂੰ ਸਿਹਤ ਕੇਂਦਰਾਂ ‘ਚ ਟੀਕੇ ਲਗਾਉਣ ਤੋਂ ਇਲਾਵਾ ਸ਼ਨੀਵਾਰ ਨੂੰ ਹਾਈ ਰਿਸਕ ਇਲਾਕੇ ਕਵਰ ਕੀਤੇ ਜਾਣ।
ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਗਰਭਵਤੀ ਮਹਿਲਾਵਾਂ ਦੀ ਮੁਫ਼ਤ ਜਾਂਚ, ਲੈਬ ਟੈਸਟ, 6 ਮਹੀਨੇ ਤੋਂ 5 ਸਾਲ ਦੇ ਬੱਚਿਆਂ ਨੂੰ ਆਇਰਨ, ਮਾਂ ਪ੍ਰੋਗਰਾਮ, ਸਾਂਸ ਪ੍ਰੋਗਰਾਮ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ। ਅੰਤ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਨੇ ਜਿਲ੍ਹਾ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਐਜੂਕੇਟਰ ਤਿਰਲੋਕ ਸਿੰਘ, ਸਿਹਤ ਇੰਸਪੈਕਟਰ ਹੰਸ ਰਾਜ, ਨਿਰਮਲ ਸਿੰਘ ਕਣਕਵਾਲੀਆ, ਸਿਮਰਜੀਤ ਕੌਰ, ਕੁਲਦੀਪ ਕੌਰ, ਹਰਪਾਲ ਕੌਰ, ਸੁਖਵਿੰਦਰ ਕੌਰ, ਜੀਵਨ ਸਿੰਘ ਸਹੋਤਾ, ਰਵਿੰਦਰ ਸਿੰਘ ਰਵੀ, ਜਸਬੀਰ ਸਿੰਘ ਹਾਜ਼ਰ ਸਨ।