ਸਿਹਤ ਬੀਮਾ ਸਕੀਮ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ
ਸਰਦੂਲਗੜ੍ਹ – 16 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੀ ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਦੀ ਅਗਵਾਈ ‘ਚ ਸਿਹਤ ਸੈਂਟਰ ਖਿਆਲਾ ਕਲਾਂ (ਮਾਨਸਾ) ਦੇ ਪਿੰਡਾਂ ਵਿਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਜਾਰੀ ਹੈ। ਕਾਰਡ ਧਾਰਕ ਸਰਕਾਰੀ ਤੇ ਸੂਚੀਬਧ ਪਰਾਈਵੇਟ ਹਸਪਤਾਲਾਂ ‘ਚ ਮੁਫ਼ਤ ਇਲਾਜ ਕਰਵਾ ਸਕਦੇ ਹਨ। ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਇਸ ਬੀਮਾ ਯੋਜਨਾ ਤੋਂ ਵਾਂਝੇ ਲਾਭਪਾਤਰੀਆਂ ਨੂੰ ਕਾਰਡ ਜਾਰੀ ਕਰਨ ਲਈ ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ, ਗਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਕਾਮਨ ਸਰਵਿਸ ਸੈਂਟਰਾਂ ਵਿਚ ਕਾਰਡ ਬਣਾਏ ਜਾ ਰਹੇ ਹਨ। ਕਿਸਾਨ, ਉਸਾਰੀ ਕਾਮੇ, ਨੀਲੇ ਕਾਰਡ ਧਾਰਕ, ਛੋਟੇ ਵਪਾਰੀ, ਅਧਿਕਾਰਤ ਮੀਡੀਆ ਕਰਮੀ ਇਸ ਯੋਜਨਾਂ ਵਿਚ ਸ਼ਾਮਲ ਕੀਤੇ ਗਏ ਹਨ। ਲਾਭਪਾਤਰੀਆਂ ਨੂੰ ਸਰਕਾਰੀ ਤੇ ਸੂਚੀਬੱਧ ਹਸਪਤਾਲਾਂ ‘ਚ 5 ਲੱਖ ਰੁ. ਤੱਕ ਮੁਫ਼ਤ ਇਲਾਜ ਕਰਾਉਣ ਦੀ ਸਹੂਲਤ ਹੈ। 30 ਰੁ. ਪ੍ਰਤੀ ਵਿਅਕਤੀ ਫੀਸ ਭਰ ਉਪਰੰਤ ਅਧਾਰ ਕਾਰਡ, ਨੀਲਾ ਕਾਰਡ, ਜੇ ਫਾਰਮ, ਪੈਨ ਕਾਰਡ ਦਿਖਾ ਕੇ ਕਾਰਡ ਬਣਵਾਇਆ ਜਾ ਸਕਦਾ ਹੈ। ਇਸ ਸਬੰਧੀ ਕੋਈ ਮੁਸ਼ਕਿਲ ਆਉਣ ਤੇ ਡਿਪਟੀ ਮੈਡੀਕਲ ਕਮਿਸ਼ਨਰ ਜਾਂ ਹੈਲਪਲਾਈਨ 104 ਤੇ ਸੰਪਰਕ ਕੀਤਾ ਜਾਵੇ।
One Comment
Thanks sir