ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਕਾਰਜਾਂ ‘ਚ ਜੁਟਿਆ ਸਰਦੂਲਗੜ੍ਹ ਦਾ ਸਿਹਤ ਵਿਭਾਗ
ਸਰਦੂਲਗੜ੍ਹ-26 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) ਘੱਗਰ ਦਰਿਆ ‘ਚ ਆਏ ਹੜ੍ਹ ਉਪਰੰਤ ਸ਼ਹਿਰ ਦੇ ਲੋਕਾਂ ਨੂੰ ਖੜ੍ਹੇ ਪਾਣੀ ਦੇ ਕਾਰਨ ਫੈਲਣ ਵਾਲੀਆਂ ਸੰਭਾਵੀ ਬਿਮਾਰੀਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਸਿਹਤ ਵਿਭਾਗ ਸਰਦੂਲਗੜ੍ਹ ਸਿਹਤ ਕਾਰਜਾਂ ‘ਚ ਜੁਟ ਗਿਆ ਹੈ।
ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਰਵਨੀਤ ਕੌਰ ਦੀ ਅਗਵਾਈ ‘ਚ ਮੱਛਰ ਦਾ ਲਾਰਵਾ ਨਸ਼ਟ ਕਰਨ ਲਈ ਕੀਟਨਾਸ਼ਕ ਦਵਾਈ ਦਾ ਛਿੜਕਾਅ ਕੀਤਾ ਗਿਆ। ਨੋਡਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਨੇ ਦੱਸਿਆ ਕਿ ਐੱਫ. ਸੀ. ਆਈ. ਗੋਦਾਮ ਸਾਧੂ ਵਾਲਾ ਰੋਡ, ਅਨਾਜ ਮੰਡੀ, ਬਿਜਲੀ ਘਰ ਦੇ ਮਗਰ ਖੈਰਾ ਰੋਡ ਇਲਾਕੇ ਨੂੰ ਕਵਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਵੀ ਲਗਾਤਾਰ ਫੋਗਿੰਗ ਕਰਵਾਈ ਜਾ ਰਹੀ ਹੈ।
ਇਸ ਮੌਕੇ ਬਲਾਕ ਐਜੂਕੇਟਰ ਤਿਰਲੋਕ ਸਿੰਘ, ਸਿਹਤ ਇੰਸਪੈਕਟਰ ਹੰਸਰਾਜ, ਨਿਰਮਲ ਸਿੰਘ ਕਣਕਵਾਲੀਆ, ਜਰਨੈਲ ਸਿੰਘ, ਰਵਿੰਦਰ ਸਿੰਘ ਰਵੀ, ਜੀਵਨ ਸਿੰਘ ਸਹੋਤਾ, ਕਾਕਾ ਉੱਪਲ, ਸਤੀਸ਼ ਖੁੰਗਰ ਹਾਜ਼ਰ ਸਨ।
One Comment
Good job 👍