ਆਂਗਣਵਾੜੀ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ, ਮਾਮਲਾ ਸੂਬਾ ਪ੍ਰਧਾਨ ਨੂੰ ਨੌਕਰੀ ਤੋਂ ਕੱਢਣ ਦੇ ਨੋਟਿਸ ਦਾ

ਆਂਗਣਵਾੜੀ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਮਾਮਲਾ ਸੂਬਾ ਪ੍ਰਧਾਨ ਨੂੰ ਨੌਕਰੀ ਤੋਂ ਕੱਢਣ ਦੇ ਨੋਟਿਸ ਦਾ

ਮਾਮਲਾ ਸੂਬਾ ਪ੍ਰਧਾਨ ਨੂੰ ਨੌਕਰੀ ਤੋਂ ਕੱਢਣ ਦੇ ਨੋਟਿਸ ਦਾ

ਸਰਦੂਲਗੜ੍ਹ-2 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਝੁਨੀਰ ਇਲਾਕੇ ਦੇ ਪਿੰਡਾਂ ‘ਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ।

ਯੂਨੀਅਨ ਆਗੂ ਸੁਰਿੰਦਰ ਕੌਰ, ਮਲਕੀਤ ਕੌਰ ਬੁਰਜ, ਸਤਵਿੰਦਰ ਕੌਰ, ਬੇਅੰਤ ਕੌਰ, ਕਿਰਨਾਂ ਕੁਮਾਰੀ, ਅਮਰਜੀਤ ਕੌਰ, ਗੁਰਪ੍ਰੀਤ ਕੋਰ, ਮਨਦੀਪ ਕੌਰ ਨੇ ਦੱਸਿਆ ਕਿ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪਿਛਲੇ 10 ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਰਕੇ ਪੰਜਾਬ ਸਰਕਾਰ ਨੂੰ ਇਕ ਮੰਗ ਪੱਤਰ ਭੇਜਿਆ ਸੀ। ਜਿਸ ਵਿਚ ਮੰਗਾਂ ਨਾ ਮੰਨੇ ਜਾਣ ਤੇ 6 ਅਗਸਤ 2023 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਰੋਸ ਮੁਜ਼ਾਹਰਾ ਕਰਨ ਦੀ ਚਿਤਵਨੀ ਦਿੱਤੀ ਗਈ ਸੀ। ਹੁਣ ਸਰਕਾਰ ਨੇ ਸੂਬਾ ਪ੍ਰਧਾਨ ਤੇ ਹੋਰਨਾਂ ਵਰਕਰਾਂ ਨੂੰ ਨੌਕਰੀ ਤੋਂ ਕੱਢਣ ਦੇ ਨੋਟਿਸ ਜਾਰੀ ਕਰ ਦਿੱਤੇ ਹਨ । ਆਗੂਆਂ ਦਾ ਕਹਿਣਾ ਹੈ ਕਿ ਹਰਗੋਬਿੰਦ ਕੌਰ ਦੇ ਸਿਆਸੀ ਪਿੜ ਵਿਚ ਆਉਣ ਦੇ ਕਾਰਨ ਪੰਜਾਬ ਸਰਕਾਰ ਨੇ ਬਦਲਾ ਖੋਰੀ ਨੀਅਤ ਨਾਲ ਨੋਟਿਸ ਭੇਜੇ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਸਰਕਾਰ ਦੇ ਅਜਿਹੇ ਵਤੀਰੇ ਤੋਂ ਡਰਨ ਵਾਲੀ ਨਹੀਂ ਹੈ।

ਇਸ ਮੌਕੇ ਪਰਮਿੰਦਰ ਕੌਰ, ਮਹਿੰਦਰ ਕੌਰ, ਲਖਵਿੰਦਰ ਕੌਰ, ਸਰਬਜੀਤ ਕੌਰ, ਗੁਰਮੇਲ ਕੌਰ, ਕਾਂਤਾ ਰਾਣੀ, ਤੇਜ ਕੋਰ, ਕਿਰਨਜੀਤ ਕੌਰ, ਸੁਖਵੀਰ ਕੌਰ, ਨਵਦੀਪ ਕੌਰ, ਅਮਰਜੀਤ ਕੌਰ, ਗੁਰਪ੍ਰੀਤ ਕੋਰ, ਮਲਕੀਤ ਕੌਰ, ਮਨਦੀਪ ਕੋਰ ਹਾਜ਼ਰ ਸਨ।

Read Previous

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਫ਼ਤੇ ਦੀ ਸ਼ੁਰੂਆਤ, ਕੈਂਪ ਲਗਾ ਕੇ ਕੀਤਾ ਜਾਵੇਗਾ ਜਾਗਰੂਕ – ਡਾ. ਸੰਧੂ

Read Next

ਸਿਹਤ ਬਲਾਕ ਖਿਆਲਾ ਦੇ ਆਮ ਆਦਮੀ ਕਲੀਨਿਕਾਂ ਤੇ ਨਿਰਵਿਘਨ ਸੇਵਾਵਾਂ ਜਾਰੀ

Leave a Reply

Your email address will not be published. Required fields are marked *

Most Popular

error: Content is protected !!