ਜਥੇਬੰਦੀ ਏਕਤਾ ਉਗਰਾਹਾਂ ਨੇ ਚੈਨੇਵਾਲਾ ਵਿਖੇ ਕੀਤੀ ਮੀਟਿੰਗ
ਸਰਦੂਲਗੜ੍ਹ-8 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਝੁਨੀਰ ਵਲੋਂ ਪ੍ਰਧਾਨ ਕੁਲਦੀਪ ਸਿੰਘ ਚਚੋਹਰ ਦੀ ਅਗਵਾਈ ‘ਚ ਪਿੰਡ ਚੈਨੇਵਾਲਾ ਵਿਖੇ ਇਕੱਤਰਤਾ ਕੀਤੀ। ਇਸ ਦੌਰਾਨ ਨਸ਼ੇ ਤੋਂ ਇਲਾਵਾ ਕਿਰਸਾਨੀ ਨਾਲ ਸਬੰਧਿਤ ਮਸਲਿਆਂ ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਸੱਤਾ ‘ਚ ਆਉਣ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਮਾਨ ਸਰਕਾਰ ਨਸ਼ੇ ਦੇ ਰੁਝਾਨ ਨੂੰ ਠੱਲ੍ਹ ਨਹੀਂ ਪਾ ਸਕੀ। ਜ਼ਿਲ੍ਹਾ ਆਗੂ ਉੱਤਮ ਸਿੰਘ ਰਾਮਾਨੰਦੀ ਨੇ ਕਿਹਾ ਕਿ ਸਰਕਾਰ ਨੇ ਹੜ੍ਹਾਂ ਨਾਲ ਹੋਏ ਫ਼ਸਲਾਂ ਤੇ ਘਰਾਂ ਦੇ ਨੁਕਸਾਨ ਦਾ ਮੁਆਵਜ਼ਾ ਅਜੇ ਤੱਕ ਨਹੀਂ ਦਿੱਤਾ। ਜੇਕਰ ਮੁਆਵਜ਼ਾ ਜਲਦੀ ਜਾਰੀ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ‘ਚ ਵੱਡੇ ਪੱਧਰ ਸੰਘਰਸ਼ ਵਿੱਢਿਆ ਜਾਵੇਗਾ।ਇਸ ਮੌਕੇ ਪਿੰਡ ਇਕਾਈ ਦੀ 12 ਮੈਂਬਰੀ ਕਮੇਟੀ ਦੀ ਚੋਣ ਵੀ ਕੀਤੀ ਗਈ। ਬਲਾਕ ਆਗੂ ਮਨਜੀਤ ਸਿੰਘ ਰਾਮਾਨੰਦੀ, ਸੁਖਵਿੰਦਰ ਸਿੰਘ ਫਤਿਹਪੁਰ ਤੇ ਹੋਰ ਕਿਸਾਨ ਹਾਜ਼ਰ ਸਨ।