ਸਰਦੂਲਗੜ੍ਹ ਵਿਖੇ ਭਾਕਿਯੂ ਏਕਤਾ ਉਗਰਾਹਾਂ ਦਾ ਧਰਨਾ ਜਾਰੀ
ਸਰਦੂਲਗੜ੍ਹ-30 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਫਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਰਦੂਲਗੜ੍ਹ ਵਿਖੇ ਲਗਾਇਆ ਧਰਨਾ 5ਵੇਂ ਦਿਨ ਵੀ ਜਾਰੀ ਰਿਹਾ। ਬਲਾਕ ਪ੍ਰਧਾਨ ਹਰਪਾਲ ਸਿੰਘ ਮੀਰਪੁਰ ਨੇ ਕਿਹਾ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ। ਮਜ਼ਬੂਰੀ ਵੱਸ ਧਰਨਿਆਂ ਤੇ ਬੈਠੈ ਲੋਕ ਸੱਤਾਧਾਰੀਆਂ ਨੂੰ ਨਜ਼ਰ ਨਹੀਂ ਆਉਂਦੇ। ਸਰਕਾਰੀ ਦਫ਼ਤਰਾਂ ‘ਚ ਜਨਤਾ ਖੱਜਲ ਖੁਆਰ ਹੋ ਰਹੀ ਹੈ ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕਦੀ। ਕਿਸਾਨ ਆਗੂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੇ ਜਾਣ ਤੱਕ ਸੰਘਰਸ਼ ਚਲਦਾ ਰਹੇਗਾ। ਇਸ ਮੌਕੇ ਕੁਲਦੀਪ ਸਿੰਘ ਚਚੋਹਰ, ਜਗਜੀਤ ਸਿੰਘ ਜਟਾਣਾ, ਜਗਦੇਵ ਸਿੰਘ, ਗੁਰਚਰਨ ਸਿੰਘ ਕੁਸਲਾ, ਦਰਸ਼ਨ ਸਿੰਘ, ਭਿੰਦਰ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।