3 ਅਕਤੂਬਰ ਨੂੰ ਕਾਲੇ ਝੰੰਡਿਆਂ ਨਾਲ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਚੌਹਾਨ/ਉੱਡਤ
ਸਰਦੂਲਗੜ੍ਹ-1 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
3 ਅਕਤੂਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਦੇਸ਼ ਵਿਚ ਮੋਦੀ ਹਕੂਮਤ ਦੇ ਖਿਲਾਫ ਕਾਲੇ ਝੰਡਿਆਂ ਨਾਲ ਪ੍ਰਦਰਸ਼ਨ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਮੀਤ ਪ੍ਰਧਾਨ ਸਾਥੀ ਕ੍ਰਿਸ਼ਨ ਚੌਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਜੇ ਤੱਕ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਜ਼ਿੰਮੇਵਾਰ ਮੰਤਰੀ ਨੂੰ ਬਰਖਾਸਤ ਨਹੀਂ ਕੀਤਾ ਸਗੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਪਰਚੇ ਦਰਜ ਕਰ ਦਿੱਤੇ। ਉਨ੍ਹਾਂ ਕਿਹਾ ਕਿ 3 ਅਕਤੂਬਰ ਦਿਨ ਮੰਗਲਵਾਰ ਨੂੰ ਮਾਨਸਾ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਸਮੇਂ ਪੰਜਾਬ ਖੇਤ ਮਜ਼ਦੂਰ ਸਭਾ ਤੇ ਏਟਕ ਦੇ ਮੈਂਬਰ ਵੱਡੀ ਗਿਣਤੀ ‘ਚ ਸ਼ਾਮਲ ਹੋਣਗੇ।