ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵਿਧਾਇਕ ਨੂੰ ਮੰਗ ਪੱਤਰ ਦਿੱਤਾ
ਸਰਦੂਲਗੜ-14 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਫਸਲਾਂ ਦੇ ਖਰਾਬੇ ਤੇ ਲੰਪੀ ਸਕਿਨ ਦੀ ਬਿਮਾਰੀ ਨਾਲ ਹੋਏ ਪਸ਼ੂਆਂ ਦੇ ਨੁਕਸਾਨ ਦੇ ਮੁਆਵਜ਼ੇ ਤੋਂ ਇਲਾਵਾ ਇਲਾਕੇ ਨਾਲ ਸਬੰਧਿਤ ਹੋਰ ਮੰਗਾਂ ਨੂੰ ਲੈ ਕੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਇਕ ਮੰਗ ਪੱਤਰ ਦਿੱਤਾ। ਵਿਧਾਇਕ ਨੇ ਸਾਰੀਆਂ ਮੰਗਾਂ ਨੂੰ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆ ਕੇ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਜਗਰਾਜ ਸਿੰਘ ਹੀਰਕੇ, ਬਾਬੂ ਸਿੰਘ ਧਿੰਗੜ, ਭਾਕਿਯੂ ਲੱਖੋਵਾਲ ਦੇ ਗੁਰਪ੍ਰੀਤ ਸਿੰਘ ਮਾਨ ਹੀਰਕੇ ਸਮੇਤ ਮੋਰਚੇ ਦੇ ਹੋਰ ਕਿਸਾਨ ਆਗੂ ਹਾਜ਼ਰ ਸਨ।