ਲਿੰਗ ਅਨੁਪਾਤ ਸੁਧਾਰਨ ਸਬੰਧੀ ਸੈਮੀਨਾਰ ਲਗਾਇਆ
ਸਰਦੂਲਗੜ-27 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ ‘ਚ ਲੰਿਗ ਅਨੁਪਾਤ ਸੁਧਾਰਨ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਸੈਮੀਨਾਰ ਲਗਾਇਆ ਗਿਆ। ਗਾਇਨੀਕੋਲੋਜਿਸਟ ਡਾ. ਮੇਘਨਾ ਰਾਣੀ ਨੇ ਕਿਹਾ ਕਿ ਗਰਭਵਤੀ ਔਰਤਾਂ ਦੀ ਰਜਿਸਟਰੇਸ਼ਨ ਪਹਿਲੇ ਤਿੰਨ ਮਹੀਨਿਆਂ ਅੰਦਰ ਸ਼ਤ-ਪ੍ਰਤੀਸ਼ਤ ਯਕੀਨੀ ਬਣਾਈ ਜਾਵੇ। ਪਹਿਲੇ ਜਣੇਪੇ ਦਾ ਕੇਸ ਖਰਾਬ ਹੋਣ ਦੀ ਸਥਿਤੀ ‘ਚ ਬਾਰੀਕੀ ਨਾਲ ਡਾਕਟਰੀ ਜਾਂਚ ਕੀਤੀ ਜਾਵੇ। ਭਰੂਣ ਦੇ ਲਿੰਗ ਦੀ ਜਾਂਚ ਕਰਨ ਵਾਲੇ ਦੀ ਗੁਪਤ ਸੂਚਨਾ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਬਲਾਕ ਐਜੂਕੇਟਰ ਤਿਰਲੋਕ ਸਿੰਘ ਨੇ ਕਿਹਾ ਕਿ ਪੰਜਾਬ ਰਾਜ ਅੰਦਰ ਲਿੰਗ ਅਨੁਪਾਤ ਸੁਧਾਰਨਾ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਰੇਨੂ, ਸਿਹਤ ਇੰਸਪੈਕਟਰ ਹੰਸਰਾਜ, ਕੁਲਦੀਪ ਕੌਰ ਸੁਖਵਿੰਦਰ ਕੌਰ ਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।