ਦੀਵਾਲੀ ਦੇ ਦਿਨ ਭਾਕਿਯੂ ਏਕਤਾ ਉਗਰਾਹਾਂ ਨੇ ਸਾੜਿਆ ਪੰਜਾਬ ਸਰਕਾਰ ਦਾ ਪੁਤਲਾ
ਸਰਦੂਲਗੜ੍ਹ-13 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਫਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਦੇ ਦਫ਼ਤਰ ਮੂਹਰੇ ਪਿਛਲੇ ਡੇਢ ਮਹੀਨੇ ਤੋਂ ਧਰਨੇ ਤੇ ਬੈਠੀ ਜਥੇਬੰਦੀ ਏਕਤਾ ਉਗਰਾਹਾਂ ਦੇ ਮੈਂਬਰਾਂ ਵਲੋਂ ਦੀਵਾਲੀ ਦੇ ਦਿਨ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਬਲਾਕ ਪ੍ਰਧਾਨ ਹਰਪਾਲ ਸਿੰਘ ਪਾਲੀ ਮੀਰਪੁਰ ਕਲਾਂ ਤੇ ਉੱਤਮ ਸਿੰਘ ਰਾਮਾਨਦੀ ਨੇ ਕਿਹਾ ਲੋਕ ਹਿਤੈਸ਼ੀ ਕਹਾਉਣ ਵਾਲੀ ਮਾਨ ਸਰਕਾਰ ਨੂੰ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ। ਲਗਾਤਾਰ ਧਰਨਾ ਦੇ ਰਹੇ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਇਕ ਨਵੀਂ ਰੂਪ ਰੇਖਾ ਨਾਲ ਵੱਡੀ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਿਸਾਨਾਂ ‘ਤੇ ਦਰਜ ਪਰਾਲ਼ੀ ਸਾੜਨ ਦੇ ਪਰਚੇ ਰੱਦ ਕੀਤੇ ਜਾਣ। ਇਸ ਮੌਕੇ ਕੁਲਦੀਪ ਸਿੰਘ ਚਚੋਹਰ, ਲੀਲਾ ਸਿੰਘ ਜਟਾਣਾ, ਗੁਰਤੇਜ ਸਿੰਘ ਟਿੱਬੀ, ਤਰਲੋਚਨ ਸਿੰਘ ਫੌਜੀ, ਸੁਖਦੇਵ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।