ਮਾਨ ਸਰਕਾਰ ਦੀਆਂ ਨੀਤੀਆ ਖਿਲਾਫ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ 25 ਨਵੰਬਰ ਨੂੰ ਫਰੀਦਕੋਟ ਵਿਖੇ ਸੂਬਾ ਪੱਧਰੀ ਰੈਲੀ – ਚੌਹਾਨ, ਉੱਡਤ
ਸਰਦੂਲਗੜ੍ਹ-21 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ 25 ਨਵੰਬਰ 2023 ਨੂੰ ਫਰੀਦਕੋਟ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਨਸਾ ਦੇ ਪਿੰਡ ਬਾਜੇਵਾਲਾ ‘ਚ ਇਕ ਜਨ ਜਨਤਕ ਮੀਟਿੰਗ ਦੌਰਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਸਾਥੀ ਕ੍ਰਿਸ਼ਨ ਚੌਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕੀਤਾ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਮ ਤੇ ਬਣੀ ਆਪ ਸਰਕਾਰ ਨੇ ਸੱਤਾ ਸੰਭਾਲਣ ਉਪਰੰਤ ਲੋਕ ਵਿਰੋਧੀ ਤੇ ਕਾਰਪੋਰੇਟ ਘਰਾਣੇ ਪੱਖੀ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਪੰਜਾਬ ਸਰਕਾਰ ਮਨਰੇਗਾ ਕਾਨੂੰਨ ਨੂੰ ਖਤਮ ਕਰਨ ਤੇ ਤੁਲੀ ਹੈ।ਇਸ ਮੌਕੇ ਬਲਦੇਵ ਸਿੰਘ ਬਾਜੇਵਾਲਾ, ਬਲਦੇਵ ਸਿੰਘ ਉੱਡਤ, ਜੱਗਾ ਸਿੰਘ ਬਾਜੇਵਾਲਾ, ਬੂਟਾ ਸਿੰਘ ਬਾਜੇਵਾਲਾ, ਨਿਰਮਲ ਸਿੰਘ ਬਾਜੇਵਾਲਾ, ਕਾਲਾ ਖਾਂ ਭੰਮੇ ਕਲਾਂ, ਗਿੰਦਰ ਸਿੰਘ ਬਾਜੇਵਾਲਾ, ਮੰਗਾ ਸਿੰਘ ਬਾਜੇਵਾਲਾ, ਗੁਰਜੰਟ ਸਿੰਘ ਕੋਟਧਰਮੂ ਹਾਜ਼ਰ ਸਨ।