ਸਰਦੂਲਗੜ੍ਹ ਵਿਖੇ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼
ਸਰਦੂਲਗੜ੍ਹ-11 ਦਸੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਪੋਲੀਓ ਦੀ ਨਾਮੁਰਾਦ ਬਿਮਾਰੀ ਨੂੰ ਜੜੋਂ ਖਤਮ ਲਈ ਸਿਹਤ ਵਿਭਾਗ ਵਲੋਂ ਵਿੱਢੀ ਮੁਹਿੰਮ ਤਹਿਤ ਸਿਵਲ ਹਸਪਤਾਲ ਸਰਦੂਲਗੜ੍ਹ ਅਧੀਨ ਵੱਖ-ਵੱਖ ਇਲਾਕਿਆਂ ‘ਚ 0 ਤੋਂ 5 ਸਾਲ ਉਮਰ ਤੱਕ ਦੇ 9475 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ। 10 ਦਸੰਤਬ ਨੂੰ ਇਸ ਕਾਰਜ ਦੀ ਸ਼ੁਰੂਆਤ ਸੀਨੀਅਰ ਮੈਡੀਕਲ ਅਫਸਰ ਡਾ. ਰਵਨੀਤ ਕੌਰ ਦੀ ਅਗਵਾਈ ‘ਚ ਹੋਈ। ਨੋਡਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਨੇ ਦੱਸਿਆ ਕਿ ਸਰਦੂਲਗੜ੍ਹ ਬਲਾਕ ‘ਚ 19611 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਹੈ। ਜਿਸ ਲਈ 112 ਰੈਗੂਲਰ ਬੂਥ, 4 ਟਰਾਂਜ਼ਿਟ, 6 ਮੋਬਾਈਲ ਟੀਮਾਂ ਦਾ ਗਠਨ ਕੀਤਾ ਗਿਆ ਹੈ। 11 ਤੇ 12 ਦਸੰਬਰ ਨੂੰ ਘਰ ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਵਿਰਸਾ ਸਿੰਘ ਭਿੰਡਰ, ਜਸਵਿੰਦਰ ਸਿੰਘ, ਹਰਵਿੰਦਰ ਕੌਰ, ਜੱਗਾ ਸਿੰਘ ਬਰਾੜ, ਗੁਰਦਾਸ ਸੋਨੀ, ਬੱਬਰ ਸਿੰਘ, ਕਸ਼ਮੀਰ ਸਿੰਘ, ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ, ਜਗਮੀਤ ਸਿੰਘ, ਹਰਜੀਤ ਕੌਰ ਹਾਜ਼ਰ ਸਨ।