ਹੈਲਥ ਐਂਡ ਵੈਲਨੈਸ ਸੈਂਟਰਾਂ ਦੇ ਮੁਲਾਜ਼ਮ ਸੰਘਰਸ਼ ਦੇ ਰਾਹ ‘ਤੇ
ਸਰਦੂਲਗੜ੍ਹ-6 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)
ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਕਮਿਊਨਿਟੀ ਹੈਲਥ ਐਂਡ ਵੈਲਨੈਸ ਸੈਂਟਰਾਂ ਦੇ ਮੁਲਾਜ਼ਮਾਂ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲੱਗੇ ਹਨ। ਸੰਜੀਵ ਕੁਮਾਰ ਜਿਲਾ ਪ੍ਰਧਾਨ ਸੀ. ਐਚ. ਓ. ਨੇ ਦੱਸਿਆ ਕਿ ਦੇਸ਼ ਦੇ ਬਾਕੀ ਸੂਬਿਆਂ ਦੇ ਮੁਲਾਜ਼ਮਾਂ ਨਾਲੋਂ ਉਹਨਾਂ ਨੂੰ ਤਨਖਾਹ 5000 ਰੁਪਏ ਘੱਟ ਤਨਖਾਹ ਦਿੱਤੀ ਜਾ ਰਹੀ ਹੈ, ਦੇ ਸਬੰਧੀ ਯੂਨੀਅਨ ਨੇ ਸਿਹਤ ਮੰਤਰੀ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਬਹੁਤ ਵਾਰ ਜਾਣੂ ਕਰਵਾਇਆ ਹੈ ਪਰ ਕਿਸੇ ਨੇ ਗੌਰ ਨਹੀਂ ਕੀਤੀ। ਟੈਕਨੀਕਲ ਕਰਮਚਾਰੀ ਨਾ ਹੋਣ ਤੇ ਵੀ ਸਾਰੇ ਕੰਮ ਆਨਲਾਈਨ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਜਦੋਂ ਕਿ ਇੰਟਰਨੈੱਟ ਦੀ ਕੋਈ ਸਹੂਲਤ ਨਹੀਂ ਕੋਈ ਹੈ। ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵੀ ਪ੍ਰਭਾਵਿਤ ਹੁੰਦੀਆਂ ਹਨ। ਜਗਸੀਰ ਸਿੰਘ, ਦਵਿੰਦਰ ਸਿੰਘ, ਗੁਰਵੀਰ ਕੌਰ ਜ਼ਿਲ੍ਹਾ ਆਗੂ ਮੁਤਾਬਿਕ ਮਹਿਮੇ ਦੇ ਉੱਚ ਅਧਿਕਾਰੀ ਵੀ ਉਨ੍ਹਾਂ ਦੀਆ ਮੰਗਾਂ ਨੂੰ ਅਣਗੌਲਿਆ ਕਰ ਰਹੇ ਹਨ। ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕੋਈ ਸੁਣਵਾਈ ਨਾ ਹੋਈ ਤਾਂ 9 ਜਨਵਰੀ ਨੂੰ ਚੰਡੀਗੜ੍ਹ ਸਿਹਤ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਜਾਵੇਗਾ। ਮਿਸ਼ਨ ਡਾਇਰੈਕਟਰ ਐਨ. ਐਚ. ਐਮ. ਪੰਜਾਬ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦਾ ਘਿਰਾਓ ਕੀਤਾ