ਸੰਯੁਕਤ ਕਿਸਾਨ ਮੋਰਚੇ ਵਲੋਂ ਮਾਨਸਾ ਜ਼ਿਲ੍ਹੇ ‘ਚ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢਣ ਦਾ ਐਲਾਨ
ਸਰਦੂਲਗੜ੍ਹ-6 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਇੱਕ ਪੰਜਾਬ ਕਿਸਾਨ ਯੂਨੀਅਨ ਦੇ ਦਫ਼ਤਰ ਮਾਨਸਾ ਵਿਖੇ ਨਿਰਮਲ ਸਿੰਘ ਝੰਡੂਕੇ ਦੀ ਪ੍ਰਧਾਨਗੀ ‘ਚ ਇਕ ਮੀਟਿੰਗ ਕੀਤੀ ਗਈ। ਜਿਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਗਣਤੰਤਰ ਦਿਵਸ ਮੌਕੇ ਤੇ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ‘ਚ ਤਹਿਸੀਲਾਂ ਵਿਚ ਟਰੈਕਟਰ ਪਰੇਡ ਕੱਢਣ ਦਾ ਫੈਸਲਾ ਕੀਤਾ ਗਿਆ। ਮੋਰਚੇ ਦੇ ਆਗੂ ਰੂਲਦੂ ਸਿੰਘ ਮਾਨਸਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਐਡਵੋਕੇਟ ਕੁਲਵਿੰਦਰ ਸਿੰਘ ਉੱਡਤ, ਭਜਨ ਸਿੰਘ ਘੁੰਮਣ, ਅਮਰੀਕ ਸਿੰਘ ਫਫੜੇ, ਡਾ. ਧੰਨਾ ਮੱਲ ਗੋਇਲ ਨੇ ਕਿਹਾ ਕਿ ਦੇਸ ਮੋਦੀ ਹਕੂਮਤ ਭਾਰਤੀ ਸੰਵਿਧਾਨ ਤੇ ਸੰਵਿਧਾਨਿਕ ਸੰਸਥਾਵਾਂ ਨੂੰ ਲਾਂਭੇ ਕਰਕੇ ਦੇਸ਼ ਨੂੰ ਬਰਬਾਦ ਕਰਨ ਤੇ ਤੁਲੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਭੁਲਾ ਕੇ ਮੰਗਾ ਮੰਨਣ ਤੋਂ ਵੀ ਪਾਸਾ ਵੱਟ ਰਹੀ ਹੈ। ਉਨ੍ਹਾਂ ਦੱਸਿਆ ਕਿ 16 ਜਨਵਰੀ ਨੂੰ ਜਲੰਧਰ ਵਿਖੇ ਹੋ ਰਹੀ ਸੂਬਾ ਪੱਧਰੀ ਕਨਵੈਨਸ਼ਨ ‘ਚ ਜ਼ਿਲ੍ਹਾ ਭਰ ਤੋਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਰੂਪ ਸਿੰਘ ਢਿੱਲੋਂ, ਮੱਖਣ ਸਿੰਘ ਭੈਣੀਬਾਘਾ, ਸੁਖਚਰਨ ਦਾਨੇਵਾਲੀਆ, ਕਰਨੈਲ ਸਿੰਘ ਮਾਨਸਾ, ਸੁਰਜੀਤ ਸਿੰਘ ਕੋਟਧਰਮੂ, ਰਾਮਫਲ ਚੱਕ ਅਲੀਸ਼ੇਰ, ਗੁਰਵਿੰਦਰ ਸਿੰਘ ਹਾਜ਼ਰ ਸਨ।