ਸਿਹਤ ਕੇਂਦਰ ਭੀਖੀ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ
ਸਰਦੂਲਗੜ੍ਹ-27 ਫਰਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)
ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਕੇਂਦਰ ਭੀਖੀ ਵਿਖੇ ਪਰਿਵਾਰ ਨਿਯੋਜਨ ਕੈਂਪ ਦਾ ਕੈਨਪ ਲਗਾਇਆ ਗਿਆ। ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਮਾਹਿਰ ਡਾਕਟਰ ਹਰਦੀਪ ਸ਼ਰਮਾ ਸੀਨੀਅਰ ਮੈਡੀਕਲ ਅਫ਼ਸਰ ਸਮੂਦਾਇਕ ਸਿਹਤ ਕੇਂਦਰ ਭੀਖੀ ਵਲੋਂ ਹਰ ਹਫ਼ਤੇ ਦੇ ਸੋਮਵਾਰ ਤੇ ਵੀਰਵਾਰ ਲੋੜਵੰਦ ਮਰੀਜ਼ਾਂ ਦੇ ਅਪਰੇਸ਼ਨ ਕੀਤੇ ਜਾਂਦੇ ਹਨ। ਜਿੱਥੇ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਤੋਂ ਇਲਾਵਾ ਹਰਿਆਣਾ ਦੇ ਲਾਭਪਾਤਰੀਆਂ ਨੂੰ ਵੀ ਮੁਫ਼ਤ ਅਪਰੇਸ਼ਨ ਦੀ ਸਹੂਲਤ ਹੈ।
ਔਰਤਾਂ ਦੇ ਅਪ੍ਰੇਸ਼ਨਾਂ ‘ਚ ਸਿਹਤ ਬਲਾਕ ਖਿਆਲਾ ਕਲਾਂ ਲਗਾਤਾਰ 2 ਸਾਲਾਂ ਪੰਜਾਬ ਭਰ ‘ਚੋਂ ਮੋਹਰੀ ਚੱਲ ਰਿਹਾ ਹੈ। ਇਸ ਸ਼ਨਦਾਰ ਕਾਰਗੁਜ਼ਾਰੀ ਬਦਲੇ ਸਿਹਤ ਮੰਤਰੀ ਪੰਜਾਬ ਡਾ. ਹਰਦੀਪ ਸ਼ਰਮਾ ਨੂੰ ਸਨਮਾਨਿਤ ਵੀ ਕਰ ਚੱਕੇ ਹਨ। ਸਿਹਤ ਕੇਂਦਰ ਭੀਖੀ ਵਿਖੇ 25 ਲਾਭਪਾਤਰੀ ਔਰਤਾਂ ਦੇ ਪਰਿਵਾਰ ਨਿਯੋਜਨ ਤੇ 2 ਹੋਰ ਮਰੀਜ਼ਾਂ ਦੇ ਅਪਰੇਸ਼ਨ ਕੀਤੇ ਗਏ। ਸਿਹਤ ਵਿਭਾਗ ਵਲੋਂ ਪੁਰਸ਼ਾਂ ਨੂੰ ਨਸਬੰਦੀ ਕਰਵਾਉਣ ਲਈ 1100, ਗਰੀਬੀ ਰੇਖਾ ਤੋਂ ਹੇਠਾਂ ਰਹਿੰਦੀਆਂ ਔਰਤਾਂ ਨੂੰ ਨਲਬੰਦੀ ਲਈ 600, ਆਮ ਵਰਗ ਦੀਆਂ ਔਰਤਾਂ ਨੂੰ 250 ਤੇ ਪੀ. ਪੀ. ਆਈ. ਯੂ. ਸੀ. ਡੀ. ਲਗਵਾਉਣ ਲਈ ਔਰਤਾਂ ਨੂੰ 300 ਰੁਪਏ ਦੇ ਵਿੱਤੀ ਲਾਭ ਵੀ ਦਿੱਤੇ ਜਾਂਦੇ ਨ।