ਮਾਨਸਾ ਯੂਥ ਕਾਂਗਰਸ ਨੇ ਕਰਵਾਇਆ ਯੁਵਾ ਨਿਆਂ ਸੰਮੇਲਨ
ਸਰਦੂਲਗੜ-30 ਮਾਰਚ (ਪ੍ਰਕਾਸ਼ ਸਿੰਘ ਜ਼ੈਲਦਾਰ)
ਯੂਥ ਕਾਂਗਰਸ ਵਲੋਂ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਯੁਵਾ ਨਿਆਂ ਸੰਮੇਲਨ ਕਵਾਇਆ ਗਿਆ, ਦੀ ਪ੍ਰਧਾਨਗੀ ਨੌਜਵਾਨ ਆਗੂ ਜ਼ਿਲ੍ਹਾ ਪ੍ਰਧਾਨ ਸੰਯੋਗਪ੍ਰੀਤ ਸਿੰਘ ਡੈਵੀ ਨੇ ਕੀਤੀ। ਪੰਜਾਬ ਪ੍ਰਧਾਨ ਮੋਹਿਤ ਮਹਿੰਦਰਾ ਮੁੱਖ ਬੁਲਾਰੇ ਵੱਜੋਂ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
ਨੌਜਵਾਨ ਬੇਰੁਜ਼ਗਾਰੀ ਦੇ ਆਲਮ ‘ਚ – ਮੋਹਿਤ ਮਹਿੰਦਰਾ
ਸੰਮੇਲਨ ਦੌਰਾਨ ਸੰਬੋਧਨ ਕਰਦੇ ਹੋਏ ਮੋਹਿਤ ਮਹਿੰਦਰਾਂ ਨੇ ਕਿਹਾ ਕੇਂਦਰ ਸਰਕਾਰ ਕਰੋੜਾਂ ਨੌਜਾਵਨਾਂ ਨੂੰ ਰੁਜ਼ਗਾਰ ਦੇਣ ਦੇ ਝੂਠੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਦੇਸ਼ ਅੰਦਰ ਨੌਜਵਾਨਾਂ ਦੀ ਬਹੁਤ ਵੱਡੀ ਤਾਦਾਦ ਬੇਰੁਜ਼ਗਾਰੀ ਦੇ ਆਲਮ ‘ਚ ਘਿਰੀ ਹੋਈ ਹੈ। ਪੰਜਾਬ ਸਰਕਾਰ ਦੀ ਨਾਕਾਮੀ ਕਰਕੇ ਰਾਜ ਦੇ ਪੜ੍ਹੇ-ਲਿਖੇ ਨੌਜਵਾਨ ਜ਼ਮੀਨਾਂ ਵੇਚ ਕੇ ਵਿਦੇਸ਼ ਜਾਣ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇਗਾ। ਪੰਜਾਬ ਇੰਚਾਰਜ ਅਜੈ ਚਿਕਾਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਫੌਜ ਵਿਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਅਗਨੀਵੀਰ ਦਾ ਨਾਮ ਦੇਣਾ ਦੇਸ਼ ਦੀ ਰੱਖਿਆ ਕਰਨ ਵਾਲੇ ਨੌਜਵਾਨਾਂ ਨਾਲ ਸ਼ਰੇਆਮ ਬੇਇਨਸਾਫੀ ਹੈ।
ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮਜੀਤ ਸਿੰਘ ਮੋਫਰ ਤੇ ਜ਼ਿਲ੍ਹਾ ਪ੍ਰਧਾਨ ਮਾਈਕਲ ਗਾਗੋਵਾਲ ਨੇ ਕਿਹਾ ਕਿ ਮਾਨ ਸਰਕਾਰ ਦੇ ਰਾਜ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਵੱਡੀ ਢਾਹ ਲੱਗੀ ਹੈ। ਹਰ ਦਿਨ ਲੁੱਟ-ਖੋਹ ਤੇ ਕਤਲੋ-ਗਾਰਦ ਜਿਹੀਆਂ ਹੁੰਦੀਆਂ ਵਾਰਦਾਤਾਂ ਕਾਰਨ ਪੰਜਾਬ ਦੇ ਲੋਕ ਆਪਣੇ ਆਪ ਆਪ ਨੂੰ ਸੁਰੱਖਿਅਤ ਨਹੀਂ ਸਮਝਦੇ। ਸਰਕਾਰ ਨਾਂਅ ਦੀ ਚੀਜ਼ ਕਿਤੇ ਨਜ਼ਰ ਨਹੀਂ ਆਉਂਦੀ। ਆਗੂਆਂ ਦਾਅਵਾ ਕੀਤਾ ਕਿ ਬਠਿੰਡਾ ਹਲਕੇ ਤੋਂ ਕਾਂਗਰਸ ਉਮੀਦਵਾਰ ਨੂੰ ਵੱਡੇ ਫਰਨ ਨਾਲ ਜਿਤਾ ਕੇ ਲੋਕ ਸਭਾ ‘ਚ ਭੇਜਿਆ ਜਾਵੇਗਾ। ਇਸ ਮੌਕੇ ਧਰਮ ਪੰਨੂੰ, ਸ਼ੁਭਮ ਸ਼ਰਮਾ, ਯੂਥ ਕਾਂਗਰਸ ਹਲਕਾ ਮਾਨਸਾ ਦੇ ਪ੍ਰਧਾਨ ਮੁਖਪ੍ਰੀਤ ਸਿੰਘ ਜੋਤੀ ਚੌਹਾਨ, ਸਰਦੂਲਗੜ ਦੇ ਪ੍ਰਧਾਨ ਲਛਮਣ ਸਿੰਘ, ਹਲਕਾ ਬੁਢਲਾਡਾ ਤੋਂ ਲਵਲੀ ਗਰਗ, ਮਨਦੀਪ ਸਿੰਘ ਗੋਰਾ, ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਵੀ ਆਪੋ ਆਪਣੇ ਵਿਚਾਰ ਸਾਂਝੇ ਕੀਤੇ।