ਵਿਸ਼ਵ ਵਾਤਾਵਰਣ ਦਿਵਸ ਮੌਕੇ ਸਿਹਤ ਵਿਭਾਗ ਸਰਦੂਲਗੜ੍ਹ ਨੇ ਬੂਟੇ ਲਗਾਏ
ਸਰਦੂਲਗੜ੍ਹ-5 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ )
ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਦੇ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਨੀਤ ਕੌਰ ਦੀ ਅਗਵਾਈ ‘ਚ ਸਿਵਲ ਹਸਪਤਾਲ ਸਰਦੂਲਗੜ੍ਹ ਤੇ ਉਸ ਦੇ ਅਧੀਨ ਵਿਖੇ ਵੱਖ-ਵੱਖ ਸਿਹਤ ਕੇਂਦਰਾਂ ‘ਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਬੂਟੇ ਲਗਾਏ ਗਏ। ਡਾਕਟਰ ਰਵਨੀਤ ਕੌਰ ਨੇ ਕਿਹਾ ਕਿ ਗਲੋਬਲ ਵਾਰਮਿੰਗ ਦੇ ਖਤਰਨਾਕ ਅਸਰ ਤੋਂ ਬਚਣ ਲਈ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਆਲੇ ਦੁਆਲੇ ਦੀ ਸਫ਼ਾਈ ਰੱਖੀ ਜਾਵੇ। ਪਲਾਸਟਿਕ ਦੀ ਵਰਤੋਂ, ਕੂੜਾ, ਪੱਤੇ, ਫਸਲਾਂ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ ਕੀਤਾ ਜਾਵੇ। ਨੋਡਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਨੇ ਲਗਾਤਾਰ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਦਾ ਹਵਾਲਾ ਦਿੰਦਿਆਂ ਰੁੱਖਾਂ ਦੀ ਧਰਤੀ ਜੀਵਨ ‘ਚ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ। ਬਲਾਕ ਐਜੂਕੇਟਰ ਤਿਰਲੋਕ ਸਿੰਘ ਤੇ ਸਾਥੀਆਂ ਵਲੋਂ ਵਾਤਾਵਰਣ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕ ਕਰਦੇ ਪਰਚੇ ਵੰਡੇ ਗਏ। ਇਸ ਮੌਕੇ ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ, ਸਟਾਫ ਨਰਸ ਪ੍ਰਭਜੋਤ ਕੌਰ, ਚਰਨਜੀਤ ਕੌਰ, ਰਵਿੰਦਰ ਸਿੰਘ ਰਵੀ, ਜੀਵਨ ਸਿੰਘ ਸਹੋਤਾ, ਪ੍ਰਹਲਾਦ ਸਿੰਘ, ਜਸਵੀਰ ਸਿੰਘ ਤੇ ਸਿਹਤ ਅਮਲੇ ਦੇ ਹੋਰ ਲੋਕ ਹਾਜ਼ਰ ਸਨ।