ਸਰਦੂਲਗੜ੍ਹ ਵਿਖੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ
ਸਰਦੂਲਗੜ੍ਹ-26 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)
ਸਿਵਲ ਸਰਜਨ ਮਾਨਸਾ ਡਾਕਟਰ ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਵਨੀਤ ਕੌਰ ਦੀ ਅਗਵਾਈ ‘ਚ ਸਿਹਤ ਵਿਭਾਗ ਸਰਦੂਲਗੜ੍ਹ ਵਲੋਂ ਸ਼ਹਿਰ ਦੇ ਸਿਵਲ ਹਸਪਤਾਲ ਵਿਖੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਬਲਾਕ ਨੋਡਲ ਅਫ਼ਸਰ ਡਾਕਟਰ ਵੇਦ ਪ੍ਰਕਾਸ਼ ਸੰਧੂ ਨੇ ਨਸ਼ਿਆਂ ਦੇ ਮਨੁੱਖੀ ਸਰੀਰ ‘ਤੇ ਪੈਣ ਵਾਲੇ ਮਾੜੇ ਪ੍ਰਭਾਵ ਸਬੰਧੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਚਾਹੇ ਤਾਂ ਨਸ਼ਾ ਛੁਡਾਊ ਜਾਂ ਪੁਨਰਵਾਸ ਕੇਂਦਰ ਵਿਚ ਦਾਖ਼ਲ ਹੋ ਕੇ ਇਸ ਅਲਾਮਤ ਤੋਂ ਛੁਟਕਾਰਾ ਪਾ ਸਕਦਾ ਹੈ। ਜਿੱਥੇ ਮਰੀਜ਼ ਨੂੰ ਦਵਾਈ ਦੇ ਨਾਲ ਨਾਲ ਕੌਸਲਿੰਗ ਰਾਹੀਂ ਮਾਨਸਿਕ ਤੌਰ ਤੇ ਮਜ਼ਬੂਤ ਵੀ ਕੀਤਾ ਜਾਂਦਾ ਹੈ। ਬਲਾਕ ਐਜੂਕੇਟਰ ਤਿਰਲੋਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਵਿਚ ਓਟ ਸੈਂਟਰ ਵੀ ਚਾਲੂ ਹਨ। ਇਸ ਮੌਕੇ ਡਾਕਟਰ ਹਰਲੀਨ ਕੌਰ, ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ, ਚਰਨਜੀਤ ਕੌਰ, ਪਵਨ ਕੁਮਾਰ, ਸਿਹਤ ਕਰਮਚਾਰੀ ਰਵਿੰਦਰ ਸਿੰਘ ਰਵੀ, ਜੀਵਨ ਸਿੰਘ ਸਹੋਤਾ, ਮਨਦੀਪ ਸਿੰਘ, ਰਸ਼ਪਿੰਦਰ ਸਿੰਘ ਹਾਜ਼ਰ ਸਨ।