ਸੀ. ਪੀ. ਆਈ. ਆਗੂਆਂ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਸਰਦੂਲਗੜ੍ਹ-16 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਵਧ ਰਹੀਆ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਸ਼ਾਸਨ ਕਿਤੇ ਨਜ਼ਰ ਨਹੀਂ ਆ ਰਿਹਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਰਾਹੀਂ ਮੁੱਖ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਭੇਜਣ ਸਮੇਂ ਇਕ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਚੌਹਾਨ ਤੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕੀਤਾ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂਅ ‘ਤੇ ਆਈ ਆਪ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਬੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਗਲ਼ੀ-ਗਲ਼ੀ ਵਿਚ ਨਸ਼ਾ ਵਿਕ ਰਿਹਾ ਹੈ। ਮਜ਼ਦੂਰ, ਕਿਸਾਨ ਤੇ ਛੋਟੇ ਕਾਰੋਬਾਰੀ ਦੁਸ਼ਵਾਰੀਆਂ ਦੇ ਘੇਰੇ ਵਿਚ ਹਨ। ਪੰਜਾਬ ਸਰਕਾਰ ਨੂੰ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ। ਇਸ ਮੌਕੇ ਸੀ. ਪੀ. ਆਈ. ਸਬ ਡਵੀਜ਼ਨ ਮਾਨਸਾ ਦੇ ਸਕੱਤਰ ਕਾਮਰੇਡ ਰੂਪ ਸਿੰਘ ਢਿੱਲੋਂ, ਸੀਨੀਅਰ ਆਗੂ ਤੇ ਜੋਗਾ ਨਗਰ ਕੌਸਲ ਦੇ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਜੋਗਾ, ਵੇਦ ਪ੍ਰਕਾਧ, ਸ਼ਹਿਰੀ ਕਮੇਟੀ ਦੇ ਸਕੱਤਰ ਕਾਮਰੇਡ ਰਤਨ ਭੋਲਾ, ਸੁਖਦੇਵ ਸਿੰਘ ਪੰਧੇਰ, ਕਾਲਾ ਖਾਂ ਭੰਮੇ, ਬੂਟਾ ਸਿੰਘ ਬਾਜੇਵਾਲਾ, ਗਿੰਦਰ ਸਿੰਘ ਬਾਜੇਵਾਲਾ ਹਾਜ਼ਰ ਸਨ।