ਸਰਦੂਲਗੜ੍ਹ- 21 ਸਤੰਬਰ (ਦਵਿੰਦਰਪਾਲ ਬੱਬੀ) ਪਟਿਆਲਾ ਵਿਖੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ। ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਦੇ ਦਫਤਰ ਵਿਖੇ ਇਕ ਚਿਤਵਾਨੀ ਪੱਤਰ ਦਿੱਦੇ ਹੋਏ ਕਿਹਾ ਕਿ ਜੇਕਰ ਸਰਕਾਰ ਉਹਨਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ 28 ਸਤੰਬਰ 24 ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਘਿਰਾਓ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ 2011 ‘ਚ ਸਰਕਾਰ ਦੇ ਨੋਟੀਫਿਕੇਸ਼ਨ ਰਾਹੀਂ ਰੈਗੂਲਰ ਤਾਂ ਕਰ ਦਿੱਤਾ ਗਿਆ ਸੀ ਪਰ ਬਣਦੇ ਲਾਭ ਅਜੇ ਤੱਕ ਲਾਗੂ ਨਹੀਂ ਕੀਤੇ ਗਏ। ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਕੀਤਾ ਵਾਅਦਾ 2 ਸਾਲ ਬੀਤ ਜਾਣ ਤੇ ਵੀ ਪੂਰਾ ਨਹੀਂ ਕੀਤਾ ਗਿਆ। ਪਿਛਲੇ ਕਈ ਦਿਨਾਂ ਤੋਂ ਸੰਗਰੂਰ ਵਿਖੇ ਲੜੀਵਾਰ ਭੁੱਖ ਹੜਤਾਲ ਸੰਘਰਸ਼ ਸ਼ੁਰੂ ਚਲ ਰਿਹਾ ਹੈ ਪਰ ਸਰਕਾਰ ਨੇ ਇਸ ਪਾਸੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱੱਖੜਾ, ਗੁਰਜੀਤ ਸਿੰਘ ਘੱਗਾ, ਹਰਿੰਦਰ ਪਟਿਆਲਾ, ਮਨਜੀਤ ਕੌਰ, ਜਸਪਾਲ ਕੌਰ, ਪਰਮਵੀਰ ਸਿੰਘ ਪੰਮੀ ਸੂਬਾ ਕਨਵੀਨਰ ਭੁੱਖ ਹੜਤਾਲ ਸੰਘਰਸ਼ ਕਮੇਟੀ, ਰਣਜੀਤ ਸਿੰਘ ਸੂਬਾ ਕਨਵੀਨਰ ਭੁੱਖ ਹੜਤਾਲ ਸੰਘਰਸ਼ ਕਮੇਟੀ, ਸੁਮਿਤ ਕੁਮਾਰ ਰਾਜਪੁਰਾ (ਜਿਲਾ ਪ੍ਰਧਾਨ ਕੰਪਿਊਟਰ ਅਧਿਆਪਕ ਯੂਨੀਅਨ ਪਟਿਆਲਾ), ਮਨਪ੍ਰੀਤ ਸਿੰਘ ਵਿੱਤ ਸਕੱਤਰ, ਰਾਮਜੀਤ ਸਿੰਘ ਪ੍ਰੈਸ ਸਕੱਤਰ, ਸੁਖਵਿੰਦਰ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ, ਰਕੇਸ਼ ਕੁਮਾਰ ਤੇ ਹੋਰ ਅਧਿਆਪਕ ਹਾਜ਼ਰ ਸਨ aaaaaaaaa Lorem ipsum dolor sit amet, consectetur adipiscing elit. Ut elit tellus, luctus nec ullamcorper mattis, pulvinar dapibus leo. Share Tweet Share Whatsapp Email