ਲੋੜਵੰਦ ਲੋਕਾਂ ਨੂੰ ਵੰਡੇ ਕੰਬਲ
ਸਰਦੂਲਗੜ੍ਹ-30 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਮਾਨਸਾ ਦੇ ਸ਼ਹਿਰ ਸਰਦੂਲਗੜ੍ਹ ਵਿਖੇ ਸਮਾਜ ਸੇਵਾ ਬਿਰਤੀ ਦੀਆਂ ਧਾਰਨੀ ਮਹਿਲਾਵਾਂ ਵੱਲੋਂ ਵੋਮੈਨ ਵੈੱਲਫੇਅਰ ਕਲੱਬ ਦਾ ਗਠਨ ਕੀਤਾ ਗਿਆ। ਜਿਸ ਦੀ ਸਰਬਸੰਮਤੀ ਨਾਲ ਚੋਣ ਕਰਦੇ ਹੋਏ ਬਲਜਿੰਦਰ ਕੌਰ ਪ੍ਰਧਾਨ, ਰਣਜੀਤ ਕੌਰ ਸਕੱਤਰ, ਹਰਜੀਤ ਕੌਰ ਖਜ਼ਾਨਚੀ ਤੋਂ ਇਲਾਵਾ ਗੁਰਮੀਤ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਅਮਰਜੀਤ ਕੌਰ, ਹਰਦੀਪ ਕੌਰ, ਕੁਲਵਿੰਦਰ ਕੌਰ, ਨਰਿੰਦਰ ਕੌਰ, ਰਜਨੀ ਕੌਰ, ਕੰਵਲਜੀਤ ਕੌਰ, ਰਾਜਵਿੰਦਰ ਕੌਰ, ਸੁਖਜਿੰਦਰ ਕੌਰ ਨੂੰ ਮੈਂਬਰ ਚੁਣਿਆ ਗਿਆ।
ਲੋੜਵੰਦ ਲੋਕਾਂ ਨੂੰ ਕੰਬਲ ਵੰਡੇ – ਬਲਜਿੰਦਰ ਕੌਰ
ਕਲੱਬ ਦੇ ਪ੍ਰਧਾਨ ਬਲਜਿੰਦਰ ਕੌਰ ਨੇ ਦੱਸਿਆ ਕਿ ਸਰਦ ਰੁੱਤ ਦੀ ਆਮਦ ਨੂੰ ਦੇਖਦਿਆਂ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ। ਉਨ੍ਹਾਂ ਕਿਹਾ ਭਵਿੱਖ ਦੌਰਾਨ ਵੀ ਕਲੱਬ ਵੱਲੋਂ ਅਜਿਹੀ ਸਮਾਜ ਸੇਵਾ ਦੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ। ਕਲੱਬ ਪ੍ਰਧਾਨ ਨੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸਮੂਹ ਮੈਂਬਰਾਂ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।