
ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਸਰਵੇਖਣ
ਸਰਦੂਲਗੜ੍ਹ- 9 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)
ਸਿਹਤ ਵਿਭਾਗ ਸਰਦੂਲਗੜ੍ਹ ਦੀਆਂ ਟੀਮਾਂ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਦੀ ਅਗਵਾਈ ‘ਚ ‘ਹਰ ਸ਼ੁੱਕਰਵਾਰ ਡੇਂਗ ੂ‘ਤੇ ਵਾਰ’ ਮੁਹਿੰਮ ਤਹਿਤ ਸ਼ਹਿਰ ਤੇ ਇਲਾਕੇ ਦੇ ਪਿੰਡਾਂ ‘ਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ। ਡਾ. ਵੇਦ ਪ੍ਰਕਾਸ਼ ਸੰਧੂ ਨੇ ਦੱਸਿਆ ਕਿ ਘਰਾਂ ਦੇ ਆਲ਼ੇ ਦੁਆਲੇ ਜਾਂ ਪਾਣੀ ਜਮ੍ਹਾਂ ਰੱਖਣ ਵਾਲੀਆਂ ਚੀਜ਼ਾਂ ਦੀ ਸਾਫ ਸਫ਼ਾਈ ਰੱਖੀ ਜਾਵੇ। ਬਲਾਕ ਐਜੂਕੇਟਰ ਤਿਰਲੋਕ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ, ਅੱਖਾਂ, ਜੋੜਾਂ ਤੇ ਹੱਡੀਆਂ ‘ਚ ਦਰਦ ਹੋਵੇ ਤਾਂ ਨੇੜੇ ਦੇ ਸਿਹਤ ਕੇਂਦਰ ਜਾ ਕੇ ਜਾਂਚ ਜ਼ਰੂਰ ਕਰਵਾਓ। ਮੱਛਰਦਾਨੀ ਦੀ ਵਰਤੋਂ ਜ਼ਰੂਰ ਕਰੋ। ਇਸ ਮੌਕੇ ਡਾ. ਅਮਨਦੀਪ ਕੰਬੋਜ, ਡਾ. ਹਰਮੀਤ ਸਿੰਘ, ਸਿਹਤ ਇੰਸਪੈਕਟਰ ਕੁਲਵੰਤ ਸਿੰਘ, ਫਾਰਮੇਸੀ ਅਫ਼ਸਰ ਅਵਤਾਰ ਸਿੰਘ, ਸੁਰਿੰਦਰ ਕੁਮਾਰ, ਜੀਵਨ ਸਿੰਘ ਸਹੋਤਾ, ਹਰਜੀਤ ਕੌਰ, ਰਾਜ ਸਿੰਘ, ਰਸ਼ਪਿੰਦਰ ਸਿੰਘ ਹਾਜ਼ਰ ਸਨ।