
ਮੀਰਪੁਰ ਕਲਾਂ ‘ਚ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਆਯੂਸ਼ਮਾਨ ਅਰੋਗਿਆ ਕੇਂਦਰ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ
ਸਰਦੂਲਗੜ੍ਹ – 23 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)
ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਤਹਿਤ ਮਾਨਸਾ ਦੇ ਹਲਕਾ ਸਰਦੂਲਗੜ੍ਹ ਦੇ ਪਿੰਡ ਮੀਰਪੁਰ ਕਲਾਂ ਵਿਖੇ ਆਯੂਸ਼ਮਾਨ ਅਰੋਗਿਆ ਕੇਂਦਰ ਦੀ ਨਵੀਂ ਬਿਲਡਿੰਗ ਦਾ ਰਸਮੀ ਉਦਘਾਟਨ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਂਲੀ ਨੇ ਕੀਤਾ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ।ਇਸ ਮੌਕੇ ਸੀਨੀਅਰ ਮੈਡੀਕਲ ਡਾ. ਜਗਜੀਤ ਸਿੰਘ, ਬਲਾਕ ਅਜੂਕੇਟਰ ਤਿਰਲੋਕ ਸਿੰਘ, ਅੰਮ੍ਰਿਤਪਾਲ ਸਿੰਘ ਸਰਪੰਚ, ਕਮਿਊਨਿਟੀ ਹੈਲਥ ਅਫ਼ਸਰ ਕਿੰਦਰਜੀਤ ਕੌਰ, ਰਾਣੀ ਕੌਰ, ਸਤਨਾਮ ਸਿੰਘ ਚਹਿਲ ਤੋਂ ਇਲਾਵਾ ਪਿੰਡ ਵਾਸੀ ਤੇ ਗਰਾਮ ਪੰਚਾਇਤ ਦੇ ਲੋਕ ਹਾਜ਼ਰ ਸਨ।