ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਸਿੱਖ ਸ਼ਹੀਦਾਂ ਦੀ ਯਾਦ ‘ਚ ਸੈਮੀਨਾਰ 22 ਦਸੰਬਰ ਨੂੰ ਜਲੰਧਰ ਵਿੱਚ
ਸਰਦੂਲਗੜ੍ਹ-15 ਦਸੰਬਰ 2025 (ਪ੍ਰਕਾਸ਼ ਸਿੰਘ ਜ਼ੈਲਦਾਰ)
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਪੰਜਾਬ ਰਾਜ ਕਮੇਟੀ ਵਲੋਂ 22 ਦਸੰਬਰ 2025 ਨੂੰ ਜਲੰਧਰ ਵਿਖੇ ਰਾਜ ਪੱਧਰੀ ਸੈਮੀਨਾਰ ਕੀਤਾ ਜਾਵੇਗਾ। ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਸੂਬਾ ਕਮੇਟੀ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਦੱਸਿਆ ਕਿ ਇਹ ਸੈਮੀਨਾਰ ਸਿੱਖ ਸ਼ਹੀਦਾਂ ਦੀ ਯਾਦ ‘ਚ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਜਿਸ ਦੀ ਪ੍ਰਧਾਨਗੀ ਡਾ. ਲਖਵਿੰਦਰ ਸਿੰਘ ਜੌਹਲ ਕਰਨਗੇ। ਉੱਘੇ ਬੁੱਧੀਜੀਵੀ ਤੇ ਮਨੁੱਖੀ ਅਧਿਕਾਰ ਕਾਰਕੁੰਨ ਪ੍ਰੋ. ਜਗਮੋਹਨ ਸਿੰਘ ਕੁੰਜੀਵਤ ਤੇ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਵੀ ਹਾਜ਼ਰ ਰਹਿਣਗੇ। ਪ੍ਰਬੰਧਕਾਂ ਨੇ ਪੰਜਾਬ ਵਾਸੀਆਂ ਨੂੰ ਸੈਮੀਨਾਰ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।