ਮਾਨਸਾ ਦੇ ਪਿੰਡ ਫਤਿਹਪੁਰ ਵਿਖੇ ਨਗਰ ਕੀਰਤਨ ਸਜਾਇਆ
ਸਰਦੂਲਗੜ੍ਹ – 05 ਜਨਵਰੀ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਮਾਨਸਾ ਜ਼ਿਲ੍ਹੇ ਦੇ ਪਿੰਡ ਫਤਿਹਪੁਰ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਸਜਾਇਆ ਗਿਆ। ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਰਾਗੀ ਤੇ ਢਾਡੀ ਸਿੰਘਾਂ ਦੇ ਜਥਿਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਫਲਸਫੇ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਪਿੰਡ ਦੀ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਥਾਂ-ਥਾਂ ਤੇ ਲੰਗਰ ਦੀ ਸੇਵਾ ਕੀਤੀ। ਕੀਰਤਨ ਦੀ ਅਗਵਾਈ ਕਰਦੇ ਪੰਜ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਘਰ ਦੇ ਗ੍ਰੰਥੀ ਬਾਬਾ ਅਮਰੀਕ ਸਿੰਘ, ਸਮੂਹ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਹੋਰ ਸਿੱਖ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਰਹੀ।