ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ ‘ਤੇ ਚੱਲਣ ਦਾ ਸੰਦੇਸ਼
ਸਰਦੂਲਗੜ੍ਹ-ਮਾਨਸਾ-25 (ਪ੍ਰਕਾਸ਼ ਸਿੰਘ ਜ਼ੈਲਦਾਰ)
ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਦੇ ਵੱਲੋਂ ਮੇਰਾ ਯੁਵਾ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਪ੍ਰਿੰਸੀਪਲ ਸਵਿਤਾ ਕਾਠ ਦੀ ਅਗਵਾਈ ‘ਚ ਪਿੰਡ ਰੱਲਾ ਵਿਖੇ ਸ਼ਹੀਦ–ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ ਗਈ।
ਇਨਕਲਾਬੀ ਵਿਚਾਰਾਂ ‘ਤੇ ਸੈਮੀਨਾਰ
ਸਕੂਲ ਵਿੱਚ ਚੱਲ ਰਹੇ ਐਨ.ਐਸ.ਐਸ. ਕੈਂਪ ਦੌਰਾਨ ਸ਼ਹੀਦ ਭਗਤ ਸਿੰਘ ਦੇ ਜੀਵਨ, ਇਨਕਲਾਬੀ ਵਿਚਾਰਾਂ ‘ਤੇ ਸੈਮੀਨਾਰ ਵੀ ਕਰਵਾਇਆ ਗਿਆ। ਬਾਲ ਵਿਭਾਗ ਮਾਨਸਾ ਦੇ ਨੁਮਾਇੰਦੇ ਰਾਜਿੰਦਰ ਕੁਮਾਰ ਵਰਮਾ ਤੇ ਸਟੇਟ ਅਵਾਰਡੀ ਮਨੋਜ ਕੁਮਾਰ ਨੇ ਇਸ ਮੌਕੇ ਸੰਬੋਧਨ ਕਰਦੇ ਹੋਏ ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ ‘ਤੇ ਚੱਲਣ ਦਾ ਸੰਦੇਸ਼ ਦਿੱਤਾ।
ਹਾਜ਼ਰ ਸ਼ਖਸੀਅਤਾਂ
ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਕੈਂਪ ਦੇ ਪ੍ਰੋਗਰਾਮ ਅਫ਼ਸਰ ਸੰਦੀਪ ਕੌਰ, ਆਫ਼ਿਸ ਐਡਮਿਨਿਸਟ੍ਰੇਟਰ ਲਵਪ੍ਰੀਤ ਕੌਰ, ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।