ਸਰਦੂਲਗੜ੍ਹ ਤੇ ਕੁਸਲਾ ਵਿਖੇ ਆਮ ਆਦਮੀ ਪਾਰਟੀ ‘ਚ ਹੋਇਆ ਰਲ਼ੇਵਾਂ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ ਸਵਾਗਤ

ਸਰਦੂਲਗੜ੍ਹ ਤੇ ਕੁਸਲਾ ਵਿਖੇ ਆਮ ਆਦਮੀ ਪਾਰਟੀ ‘ਚ ਹੋਇਆ ਰਲ਼ੇਵਾਂ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ ਸਵਾਗਤ

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ ਸਵਾਗਤ

ਸਰਦੂਲਗੜ੍ਹ-25 ਮਾਰਚ (ਪ੍ਰਕਾਸ਼ ਸਿੰਘ ਜ਼ੈਲਦਾਰ)
ਮਾਨਸਾ ਦੇ ਹਲਕਾ ਸਰਦੂਲਗੜ੍ਹ ਦੇ ਪਿੰਡ ਕੁਸਲਾ ਵਿਖੇ ਬੀਤੇ ਦਿਨੀਂ ਕਈ ਪ੍ਰੀਵਾਰ ਹੋਰਨਾਂ ਪਾਰਟੀਆਂ ਨੂੰ ਛੱਡ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ।
ਸਰਦੂਲਗੜ੍ਹ ‘ਚ ਵੀ ਹੋਇਆ ਪਾਰਟੀ ਬਦਲ
ਸਰਦੂਲਗੜ੍ਹ ਦੇ ਵਾਰਡ ਨੰਬਰ 6 ਵਿੱਚ ਦੋ ਦਰਜਨ ਤੋਂ ਵੱਧ ਪ੍ਰੀਵਾਰਾਂ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਹਲਕਾ ਵਿਧਾਇਕ ਨੇ ਕੀਤਾ ਸਵਾਗਤ
ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸ਼ਾਮਲ ਹੋਏ ਵਰਕਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ‘ਚ ਸਭ ਨੂੰ ਬਰਾਬਰ ਦਾ ਮਾਣ ਸਤਿਕਾਰ ਮਿਲੇਗਾ। ਉਨ੍ਹਾਂ ਆਖਿਆ ਕਿ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਵਿਰੋਧੀਆਂ ਕੋਲ ਪੰਜਾਬ ਸਰਕਾਰ ਨੂੰ ਬਿਨਾਂ ਕਾਰਨ ਭੰਡਣ ਤੋਂ ਸਿਵਾਏ ਕੋਈ ਹੋਰ ਮੁੱਦਾ ਹੀ ਨਹੀਂ ਹੈ।
ਹਾਜ਼ਰ ਸ਼ਖਸੀਅਤਾਂ
ਇਸ ਮੌਕੇ ਪ੍ਰਧਾਨ ਪ੍ਰੇਮ ਗਰਗ, ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਬੱਬਰ, ਰੇਸ਼ਮ ਕੁਮਾਰ ਤੋਂ ਇਲਾਵਾ ਹੋਰ ਪਾਰਟੀ ਵਰਕਰ ਹਾਜ਼ਰ ਸਨ।

Read Previous

ਪਿੰਡ ਰੱਲਾ ‘ਚ ਸ਼ਹੀਦੀ ਦਿਵਸ ਨੂੰ ਸਮਰਪਿਤ ਰੈਲੀ, ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ ‘ਤੇ ਚੱਲਣ ਦਾ ਸੰਦੇਸ਼

Read Next

Several families joined the Aam Aadmi

Leave a Reply

Your email address will not be published. Required fields are marked *

Most Popular

error: Content is protected !!