ਕਾਂਸਟੀਚੂਐਂਟ ਕਾਲਜ ਪੇਂਡੂ ਖੇਤਰ ਲਈ ਵਰਦਾਨ – ਡਾ.ਜਸਵਿੰਦਰ ਬਰਾੜ
ਸਰਦੂਲਗੜ੍ਹ- 6 ਅਪ੍ਰੈਲ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਕਾਲਜਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਤੇ ਸਬੰਧਤ ਹੋਰ ਮਸਲਿਆਂ ਨੂੰ ਲੈ ਕੇ ਡਾ. ਜਸਵਿੰਦਰ ਸਿੰਘ ਬਰਾੜ ਡੀਨ ਅਕਾਦਮਿਕ ਦੀ ਅਗਵਾਈ ‘ਚ ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਦੇ ਦਫ਼ਤਰ ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੌਰਾਨ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀ ਦੇ ਨੁਮਾਇੰਦਿਆਂ ਨੇ ਆਪੋ ਆਪਣੇ ਵਿਚਾਰ ਸਾਂਝੇ ਕੀਤੇ।
ਕਾਂਸਟੀਚੂਐਂਟ ਕਾਲਜ ਪੇਂਡੂ ਖੇਤਰ ਲਈ ਵਰਦਾਨ
ਡਾ. ਬਰਾੜ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਕਾਂਸਟੀਚੂਐਂਟ ਕਾਲਜ ਵਰਦਾਨ ਸਾਬਿਤ ਹੋ ਰਹੇ ਹਨ। ਇੰਨ੍ਹਾਂ ਕਾਲਜਾਂ ‘ਚ ਵੱਡੀ ਗਿਣਤੀ ‘ਚ ਵਿਦਿਆਰਥੀ ਇੰਨ੍ਹਾਂ ਕਾਲਜਾਂ ‘ਚੋਂ ਸਿੱਖਿਆ ਹਾਸਲ ਕਰ ਰਹੇ ਹਨ। ਇਸ ਮੌਕੇ ਸਰਦਾਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਕਾਲਜ ਸਰਦੂਲਗੜ੍ਹ ਦੇ ਇੰਚਾਰਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਸਿੰਘ ਵੱਲੋਂ ਨਵੇਂ ਸ਼ੈਸਨ ਦੇ ਦਾਖ਼ਲੇ ਕਿਵੇਂ ਵਧਾਏ ਜਾਣ ਤੋਂ ਇਲਾਵਾ ਕਾਲਜਾਂ ਨੂੰ ਦਰਪੇਸ਼ ਸਮੱਸਿਆਵਾਂ ਨਾਲ ਸਬੰਧਤ ਤੇ ਉਨ੍ਹਾਂ ਦੇ ਹੱਲ ਵਾਸਤੇ ਵਿਸਥਾਰ ਨਾਲ ਆਪਣੇ ਸੁਝਾਅ ਪੇਸ਼ ਕੀਤੇ ਗਏ।
ਦਾਖ਼ਲੇ ਸ਼ੁਰੂ
ਡਾਇਰੈਕਟਰ ਕਾਂਸਟੀਚੂਐਂਟ ਕਾਲਜ ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਸੈਸ਼ਨ 2026-27 ਲਈ ਕਾਂਸਟੀਚੂਐਂਟ ਕਾਲਜਾਂ ‘ਚ ਦਾਖ਼ਲੇ ਸ਼ੁਰੂ ਹਨ। ਜਿਸ ਲਈ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ.ਜਗਦੀਪ ਸਿੰਘ ਦੀ ਅਗਵਾਈ ‘ਚ ਲੋੜੀਂਦੀ ਪ੍ਰਾਸਪੈਕਟਸ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ।