ਕਣਕ ਦੇ ਖਰੀਦ ਪ੍ਰਬੰਧਾਂ ‘ਚ ਸਰਕਾਰ ਪੂਰੀ ਤਰਾਂ ਅਸਫਲ – ਭੂੰਦੜ

ਕਣਕ ਦੇ ਖਰੀਦ ਪ੍ਰਬੰਧਾਂ ‘ਚ ਸਰਕਾਰ ਪੂਰੀ ਤਰਾਂ ਅਸਫਲ – ਭੂੰਦੜ

ਸਰਕਾਰੀ ਦੀ ਲਾਪਰਵਾਹੀ ਕਾਰਨ ਕਿਸਾਨ ਮੰਡੀਆਂ ‘ਚ ਰਾਤਾਂ ਕੱਟਣ ਲਈ ਮਜ਼ਬੂਰ

ਸਰਦੂਲਗੜ੍ਹ, 17 ਅਪ੍ਰੈਲ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਅਨਾਜ਼ ਮੰਡੀਆਂ ‘ਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਤੇ ਅਕਾਲੀ ਆਗੂ ਦਿਲਰਾਜ ਸਿੰਘ ਭੂੰਦੜ ਨੇ ਹਲਕੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਖਰੀਦ ਕੇਂਦਰ ਦਾ ਦੌਰਾ ਕੀਤਾ।

ਸਰਕਾਰੀ ਦੀ ਲਾਪਰਵਾਹੀ ਕਾਰਨ ਕਿਸਾਨ ਮੰਡੀਆਂ ‘ਚ ਰਾਤਾਂ ਕੱਟਣ ਲਈ ਮਜ਼ਬੂਰ

ਇਸ ਦੌਰਾਨ ਅਕਾਲੀ ਆਗੂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਮੁਸ਼ਕਿਲਾਂ ਸੁਣੀਆਂ। ਕਣਕ ਦੇ ਖਰੀਦ ਪ੍ਰਬੰਧਾਂ ‘ਤੇ ਨਾਖੁਸ਼ੀ ਜ਼ਾਹਿਰ ਕਰਦੇ ਹੋਏ ਰਾਜ ਸਰਕਾਰ ਨੂੰ ਪੂਰੀ ਤਰਾਂ ਅਸਫਲ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਕਿਸਾਨ ਕਈ-ਕਈ ਰਾਤਾਂ ਮੰਡੀਆਂ ‘ਚ ਕੱਟਣ ਲਈ ਮਜ਼ਬੂਰ ਹਨ।
ਸਾਬਕਾ ਵਿਧਾਇਕ ਨੇ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਣਕ ਦੀ ਖਰੀਦ ਸਮੇਂ ਸਿਰ ਕੀਤੀ ਜਾਵੇ। ਬਿਜਲੀ, ਪਾਣੀ, ਛਾਂ ਤੇ ਹੋਰ ਬੁਨਿਆਦੀ ਸਹੂਲਤਾਂ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਕਈ ਪਰੇਸ਼ਾਨੀ ਨਾ ਝੱਲਣੀ ਪਵੇ।

ਇਸ ਮੌਕੇ ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਮਾਨਸਾ, ਬਲਜਿੰਦਰ ਸਿੰਘ ਸਾਬਕਾ ਸਰਪੰਚ, ਗੁਰਿੰਦਰ ਸਿੰਘ ਮਾਨ, ਡਾ. ਐਮ. ਐਸ. ਗਿੱਲ, ਨਾਜਰ ਸਿੰਘ ਢਿੱਲੋਂ, ਆਤਮਾ ਸਿੰਘ, ਜਸਵੰਤ ਸਿੰਘ ਯੂਥ ਆਗੂ, ਪ੍ਰਗਟ ਸਿੰਘ ਝੰਡੂਕੇ ਹਾਜ਼ਰ ਸਨ।

Read Previous

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਿਲਾਫ ਸਰਕਾਰ ਨੇ ਹਾਈਕੋਰਟ ਪਹੁੰਚ ਕੀਤੀ, 22 ਅਪ੍ਰੈਲ ਨੂੰ ਖ਼ਤਮ ਹੋ ਰਹੀ ਹੈ ਐਨ.ਐਸ.ਏ. ਦੀ ਮਿਆਦ

Leave a Reply

Your email address will not be published. Required fields are marked *

Most Popular

error: Content is protected !!