ਅੰਮ੍ਰਿਤਸਰ ਵਿੱਚ ਥਾਣੇਦਾਰ ਦੀ ਗੋਲੀ ਮਾਰ ਕੇ ਹੱਤਿਆ
ਸਰਦੂਲਗੜ੍ਹ, 24 ਮਈ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਪੰਜਾਬ ਪੁਲਿਸ ਦੇ ਇੱਕ ਸਹਾਇਕ ਥਾਣੇਦਾਰ ਦੀ ਅੱਜ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖਬਰ ਹੈ।
ਇਕੱਤਰ ਜਾਣਕਾਰੀ ਮੁਤਾਬਿਕ ਜੋਗਾ ਸਿੰਘ ਨਾਂਅ ਦਾ ਥਾਣੇਦਾਰ ਅੱੱਜ ਸਵੇਰ ਵੇਲੇ ਆਪਣੀ ਬਾਈਕ ‘ਤੇ ਸਵਾਰ ਹੋ ਕੇ ਗੁਰਦਾਸਪੁਰ ਤੋਂ ਅੰਮ੍ਰਿਤਸਰ ਵਿਖੇ ਡਿਉਟੀ ਜਾ ਰਿਹਾ ਸੀ, ਜਿਉਂ ਹੀ ਉਹ ਪਿੰਡ ਹਮਜ਼ਾ ਨੇੜੇ ਪਹੁੰਚਿਆ ਤਾਂ ਕੁਝ ਲੋਕਾਂ ਵੱਲੋਂ ਤਾਬੜਤੋੜ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ।
ਉਕਤ ਮੁਲਾਜ਼ਮ ਟ੍ਰੈਫਿਕ ਪੁਲਿਸ ਵਿਚ ਡਿਉਟੀ ਕਰਦਾ ਸੀ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
Tags: Amritsar Crime Crime News Firing Incident Law and ORder punjab breaking news punjab news Punjab Police