ਐਡਵੋਕੇਟ ਧਾਮੀ ਵੱਲੋਂ ਪਰਚੇ ਰੱਦ ਕਰਨ ਦੀ ਮੰਗ
ਸਰਦੂਲਗੜ੍ਹ, 30 ਮਈ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਸੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ‘ਤੇ ਸ਼ਸਤਰ ਜ਼ਬਤ ਕਰਕੇ ਪਰਚੇ ਦਰਜੇ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਇਹ ਵਰਤਾਰਾ ਬਹੁਤ ਮੰਦਭਾਗਾ ਤੇ ਸਿੱਖ ਕੌਮ ਦੇ ਮਨਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਸ਼ਸਤਰਾਂ ਦੀ ਵਿਸ਼ੇਸ ਅਹਿਮੀਅਤ ਹੈ। ਤਖ਼ਤ ਸ੍ਰੀ ਹਜ਼ਰੂ ਸਾਹਿਬ ਵਿਖੇ ਸਿੱਖ ਰਹੁ ਰੀਤਾਂ ਮੁਤਾਬਿਕ ਸ਼ਸਤਰਾਂ ਦੇ ਸਤਿਕਾਰ ਦੀ ਰਵਾਇਤ ਸੈਂਕੜੇ ਸਾਲ ਪੁਰਾਣੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਾਨੂੰਨ ਦਾ ਪਾਲਣ ਸਭ ਕਰਨਾ ਸਭ ਲਈ ਜ਼ਰੂਰੀ ਹੈ ਪਰ ਕਾਨੂੰਨ ਲਾਗੂ ਕਰਨ ਸਮੇਂ ਸਿੱਖ ਪ੍ਰੰਪਰਾਵਾਂ ਦਾ ਧਿਆਨ ਜ਼ਰੂਰ ਰੱਖਿਆ ਜਾਵੇ। ਮਹਾਂਰਾਸ਼ਟਰ ਸਰਕਾਰ ਤੋਂ ਮੰਗ ਕੀਤੀ ਕਿ ਦਰਜ ਪਰਚੇ ਤੁਰੰਤ ਰੱਦ ਕੀਤੇ ਜਾਣ ਤੇ ਕੋਈ ਵੀ ਅਜਿਹੀ ਕਾਰਵਾਈ ਨਾ ਕੀਤੀ ਜਾਵੇ, ਜੋ ਸਿੱਖ ਭਾਵਨਾਵਾਂ ਨੂੰ ਸੱਟ ਮਾਰਦੀ ਹੋਵੇ।