ਸਰਕਾਰੀ ਪ੍ਰਾਇਮਰੀ ਸਕੂਲ ਬਰਨ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ

ਸਰਕਾਰੀ ਪ੍ਰਾਇਮਰੀ ਸਕੂਲ ਬਰਨ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ

ਸਰਕਾਰੀ ਪ੍ਰਾਇਮਰੀ ਸਕੂਲ ਬਰਨ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ

ਸਰਦੂਲਗੜ੍ਹ, 31 ਮਈ 2026 (ਪ੍ਰਕਾਸ਼ ਸਿੰਘ ਜ਼ੈਲਦਾਰ)

ਮਾਨਸਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਰਨ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੇ ਉਦਘਾਟਨੀ ਸ਼ਬਦ ਬੋਲਦੇ ਹੋਏ ਸਕੂਲ ਮੁਖੀ ਜਗਸੀਰ ਸਿੰਘ ਆਦਮਕੇ ਨੇ ਹਾਜ਼ਰ ਮਾਪਿਆਂ ਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ।

ਅਧਿਆਪਕ ਹਰਦੀਪ ਸਿੰਘ ਧੰਨ ਸਿੰਘ ਖਾਨਾ ਤੇ ਸੰਦੀਪ ਕੌਰ ਬਰਨ ਦੇ ਵੱਲੋਂ ਪੰਜਾਬ ਸਰਕਾਰ ਦੀਆਂ ਸਕੁਲਾਂ ਵਿੱਚ ਪ੍ਰਦਾਨ ਕੀਤੀਆ ਜਾ ਰਹੀਆਂ ਸਿਹਤ, ਸਿੱਖਿਆ ਤੇ ਖੇਡਾਂ ਨਾਲ ਸਬੰਧਤ ਸਹੂਲਤਾਂ ਬਾਰੇ ਚਾਨਣਾ ਪਾਇਆ ਗਿਆ।

ਇਸ ਮੌਕੇ ਸਕੁਲਾਂ ਵਿਚ ਚੱਲ ਰਹੇ ਸਿੱਖਿਆ ਵਿਭਾਗ ਪੰਜਾਬ ਦੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਮਾਪਿਆਂ ਨਾਲ ਜਾਣਕਾਰੀ ਸਾਝੀ ਕੀਤੀ ਗਈ। ਪੜ੍ਹਾਈ ਖੇਡਾਂ ਤੇ ਹੋਰ ਗਤੀਵਿਧੀਆਂ ‘ਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਤੋਂ ਇਲਾਵਾ ਸਮੇ-ਸਮੇਂ ‘ਤੇ ਸਕੂਲ ਨੂੰ ਸਹਿਯੋਗ ਦੇਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕੁਲਦੀਪ ਕੌਰ ਸਰਪੰਚ, ਕਿਰਨਜੀਤ ਕੌਰ, ਅਮਨਦੀਪ ਕੌਰ, ਵੀਰਪਾਲ ਕੌਰ, ਸੁਖਵਿੰਦਰ ਕੌਰ, ਰਿੰਕੂ ਕੌਰ, ਕਮਲਦੀਪ ਕੌਰ, ਬੇਅੰਤ ਕੌਰ, ਗੁਰਵਿੰਦਰ ਸਿੰਘ ਚੇਅਰਮੈਨ, ਗੁਰਮੀਤ ਸਿੰਘ ਪੀ.ਟੀ.ਏ. ਪ੍ਰਧਾਨ, ਜੱਗਾ ਸਿੰਘ, ਮਲਕੀਤ ਸਿੰਘ, ਬਿੱਕਰ ਸਿੰਘ ਪੰਚ, ਤਰਸੇਮ ਸਿੰਘ, ਹਰਬੰਸ ਕੌਰ ਪੰਚ, ਗਗਨਦੀਪ ਕੌਰ, ਪਰਮਜੀਤ ਕੌਰ, ਸੁਰਜੀਤ ਕੌਰ, ਪਰਮਜੀਤ ਕੌਰ, ਮਨਜੀਤ ਕੌਰ ਤੋਂ ਇਲਾਵਾ ਮਾਪੇ ਤੇ ਸਕੂਲੀ ਬੱਚੇ ਹਾਜ਼ਰ ਸਨ।

Read Previous

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰ ਵੇਚਣ ‘ਤੇ ਪਰਚੇ ਦਰਜ ਕਰਨ ਦਾ ਮਾਮਲਾ, ਐਡਵੋਕੇਟ ਧਾਮੀ ਵੱਲੋਂ ਪਰਚੇ ਰੱਦ ਕਰਨ ਦੀ ਮੰਗ

Leave a Reply

Your email address will not be published. Required fields are marked *

Most Popular

error: Content is protected !!