ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲ ਦੇ ਆਗੂਆਂ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ‘ਕੇਵਲ ਸਿੰਘ ਢਿੱਲੋਂ’ ਨੂੰ ਚਿਤਾਵਨੀ, ਮਰਹੂਮ ਅਕਾਲੀ ਆਗੂ ਮਲਕੀਤ ਸਿੰਘ ਕੀਤੂ ਪ੍ਰਤੀ ਗਈ ਸ਼ਬਦਵਾਲੀ ‘ਤੇ ਜਤਾਇਆ ਇਤਰਾਜ਼

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲ ਦੇ ਆਗੂਆਂ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ‘ਕੇਵਲ ਸਿੰਘ ਢਿੱਲੋਂ’ ਨੂੰ ਚਿਤਾਵਨੀ, ਮਰਹੂਮ ਅਕਾਲੀ ਆਗੂ ਮਲਕੀਤ ਸਿੰਘ ਕੀਤੂ ਪ੍ਰਤੀ ਗਈ ਸ਼ਬਦਵਾਲੀ ‘ਤੇ ਜਤਾਇਆ ਇਤਰਾਜ਼

ਮਰਹੂਮ ਅਕਾਲੀ ਆਗੂ ਮਲਕੀਤ ਸਿੰਘ ਕੀਤੂ ਪ੍ਰਤੀ ਗਈ ਸ਼ਬਦਵਾਲੀ ‘ਤੇ ਜਤਾਇਆ ਇਤਰਾਜ਼

ਸਰਦੂਲਗੜ੍ਹ, 6 ਜੂਨ 2026 (ਪ੍ਰਕਾਸ਼ ਸਿੰਘ ਜ਼ੈਲਦਾਰ)

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਖਿਲਾਫ ਐਕਸ਼ਨ ਦੀ ਚਿਤਾਵਨੀ ਦਿੱਤੀ ਗਈ ਗਈ ਹੈ।
ਜ਼ਿਕਰ ਯੋਗ ਹੈ ਕਿ ‘ਕੇਵਲ ਸਿੰਘ ਢਿੱਲੋਂ’ ਵੱਲੋਂ ਉਨ੍ਹਾਂ ਦੀ ਤਾਜਪੋਸ਼ੀ ਸਮਾਗਮ ਦੌਰਾਨ ਹਲਕਾ ਬਰਨਾਲਾ ਤੋਂ 2 ਵਾਰ ਵਿਧਾਇਕ ਰਹੇ ਸਵਰਗੀ ਮਲਕੀਤ ਸਿੰਘ ਕੀਤੂ ਦੀ ਗੱਲ ਕਰਦੇ ਹੋਏ ਮੰਚ ਤੋਂ ਸੰਬੋਧਨ ਕਰਦੇ ਸਮੇਂ ਤਿੱਖੀ ਸ਼ਬਦਾਵਲੀ ਵਰਤੀ ਗਈ ਸੀ। ਜਿਸ ਤੇ ਸ਼ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਇਤਰਾਜ਼ ਪ੍ਰਗਟ ਕੀਤਾ ਹੈ।

ਬਰਨਾਲਾ ਵਿਖੇ ਕੀਤੀ ਗਈ ਇਕ ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਆਗੂ ਕੁਲਵੰਤ ਸਿੰਘ ਕੀਤੂ, ਐਡਵੋਕੇਟ ਸਤਨਾਮ ਸਿੰਘ ਰਾਹੀ, ਜਥੇਦਾਰ ਨਾਥ ਸਿੰਘ ਹਮੀਦੀ, ਸੰਤ ਬਲਵੀਰ ਸਿੰਘ ਘੁੰਨਸ ਤੇ ਹੋਰਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਮਰਹੂਮ ਅਕਾਲੀ ਆਗੂ ਮਲਕੀਤ ਸਿੰਘ ਇੱਕ ਚੰਗੇ ਇਨਸਾਨ ਸਨ। ਭਾਜਪਾ ਆਗੂ ਵੱਲੋਂ ਉਨ੍ਹਾਂ ਪ੍ਰਤੀ ਬੋਲੇ ਗਏ ਸ਼ਬਦ ਅਤਿ ਨਿੰਦਣਯੋਗ ਹਨ।

ਅਕਾਲੀ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੇਵਲ ਸਿੰਘ ਢਿੱਲੋਂ ਨੇ ਜਨਤਕ ਤੌਰ ਤੇ ਮਾਫੀ ਨਾ ਮੰਗੀ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Read Previous

ਸਰਕਾਰੀ ਪ੍ਰਾਇਮਰੀ ਸਕੂਲ ਬਰਨ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ

Leave a Reply

Your email address will not be published. Required fields are marked *

Most Popular

error: Content is protected !!