ਮਨੁੱਖੀ ਅਧਿਕਾਰ ਕਮਸ਼ਿਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਸਰਦੂਲਗੜ੍ਹ ਤੇ ਬੁਢਲਾਡਾ ‘ਚ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ

ਮਨੁੱਖੀ ਅਧਿਕਾਰ ਕਮਸ਼ਿਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਸਰਦੂਲਗੜ੍ਹ ਤੇ ਬੁਢਲਾਡਾ ‘ਚ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ

ਲੋਕਾਂ ਦੇ ਹੱਕਾਂ ਦੀ ਰਾਖੀ ਕਰਨਾ ਕਮਿਸ਼ਨ ਦਾ ਮੁੱਖ ਮਕਸਦ – ਸ਼ੰਟੀ

ਸਰਦੂਲਗੜ੍ਹ, 13 ਜੂਨ 2026 (ਪ੍ਰਕਾਸ਼ ਸਿੰਘ ਜ਼ੈਲਦਾਰ)

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ ਕੀਤੀ ਗਈ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਗਹੁ ਨਾਲ ਸੁਣੀਆਂ ਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਵਾਸਤੇ ਨਿਰਦੇਸ਼ ਜਾਰੀ ਕੀਤੇ।

ਇਕੱਤਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਆਖਿਆ ਕਿ ਕਮਿਸ਼ਨ ਦਾ ਮੁੱਖ ਮਕਸਦ ਲੋਕਾਂ ਦੇ ਹੱਕਾਂ ਦੀ ਰਾਖੀ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਬਾਰੇ ਦੱਸਿਆ ਕਿ ਕੋਈ ਵੀ ਹਸਪਤਾਲ ਬਿੱਲ ਦੀ ਅਦਾਇਗੀ ਨਾ ਹੋਣ ‘ਤੇ ਵੀ ਕਿਸੇ ਮਰੀਜ਼ ਦੀ ਮ੍ਰਿਤਕ ਦੇਹ ਨੂੰ ਹੁਣ ਵਾਰਸਾਂ ਨੂੰ ਸੌਂਪਣ ਤੋਂ ਇਨਕਾਰ ਨਹੀਂ ਕਰ ਸਕੇਗਾ। ਅਜਿਹਾ ਕਰਨ ਵਾਲਾ ਪੰਜਾਬ ਰਾਜ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਦੇ ਵੱਡੇ ਜ਼ਿਿਲ੍ਹਆਂ ‘ਚ ਜਲਦੀ ਹੀ ਐਂਬੂਲੈਂਸ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਅਜਿਹੇ ਸਮਾਗਮ ਆਮ ਜਨਤਾ ਤੇ ਕਮਿਸ਼ਨ ਨੂੰ ਇੱਕ ਦੂਜੇ ਦੇ ਨੇੜੇ ਕਰਦੇ ਹਨ।

ਇਸ ਮੌਕੇ ਇੱਕ ਵਟਸਐਪ ਹੈਲਪ ਲਾਈਨ ਨੰਬਰ ( 98554-75547) ਦਿੱਤਾ ਗਿਆ, ਜਿਸ ਰਾਹੀਂ ਕਮਿਸ਼ਨ ਨੂੰ ਲੋਕ ਆਪਣੀ ਸ਼ਿਕਾਇਤ ਜਾਂ ਸਮੱਸਿਆ ਕਮਿਸ਼ਨ ਨੂੰ ਦੱਸ ਸਕਦੇ ਹਨ। ਇਸ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ-ਕਰਮਚਾਰੀਆਂ ਸਮੇਤ ਵੱਡੀ ਗਿਣਤੀ ‘ਚ ਇਲਾਕੇ ਦੇ ਲੋਕ ਹਾਜ਼ਰ ਸਨ।

Read Previous

750 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਮਾਗਮਾਂ ‘ਚ ਹੋਣਗੇ ਸ਼ਾਮਲ

Leave a Reply

Your email address will not be published. Required fields are marked *

Most Popular

error: Content is protected !!