ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਧਿਆਪਕਾਂ ਨੇ ਵਾਈਸ ਚਾਂਸਲਰ ਦਾ ਪੁਤਲਾ ਫੁਕਿਆ

ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਧਿਆਪਕਾਂ ਨੇ ਵਾਈਸ ਚਾਂਸਲਰ ਦਾ ਪੁਤਲਾ ਫੁਕਿਆ

ਅਧਿਆਪਕਾਂ ਵੱਲੋਂ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ

ਸਰਦੂਲਗੜ੍ਹ, 16 ਸਤੰਬਰ 2026 (ਪ੍ਰਕਾਸ਼ ਸਿੰਘ ਜ਼ੈਲਦਾਰ)

ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕੰਟਰੈਕਟ ਅਧਿਅਪਕਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਯੂਨੀਵਿਰਸਿਟੀ ਕਾਲਜ ਸਰਦੂਲਗੜ੍ਹ ਦੇ ਕੰਟਰੈਕਟ ਅਧਿਆਪਕਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਪੁਤਲਾ ਫੁਕਿਆ ਤੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਮੁਜ਼ਾਹਰਾ- ਕੀਤਾ।

ਮੁੱਖ ਮੰਗਾਂ :
ਅਧਿਆਪਕਾਂ ਦੀਆਂ ਮੱੁਖ ਮੰਗਾਂ ਵਿੱਚ ਯੂ.ਜੀ.ਸੀ. ਰੈਗੂਲੇਸ਼ਨ 2018 ਨੂੰ ਲਾਗੁੂ ਕਰਨਾ ਤੇ ਹਾਈਕੋਰਟ ਵੱਲੋਂ ਅਧਿਆਪਕਾਂ ਦੇ ਹੱਕ ‘ਚ ਕੀਤੇ ਫੈਸਲੇ ਨੂੰ ਲਾਗੂ ਕਰਨਾ ਸ਼ਾਮਲ ਹੈ।

ਅਧਿਆਪਕ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਇਸ ਮਸਲੇ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਜਾਂਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।

ਹਾਜ਼ਰ ਅਧਿਆਪਕ :
ਇਸ ਮੌਕੇ ਅਧਿਆਪਕ ਪਰਵੀਨ ਕੁਮਾਰ, ਸਤੀਸ ਕੁਮਾਰ,ਅਮਨ ਕੁਮਾਰ, ਨਵੀਨ ਫੁਟੇਲਾ, ਮਨਦੀਪ ਸਿੰਘ, ਕੁਲਦੀਪ ਸਿੰਘ, ਕਰਮਜੀਤ ਸਿੰਘ, ਰੋਹਿਤ ਕੁਮਾਰ, ਰਸ਼ਪਾਲ ਸਿੰਘ ਤੋਂ ਇਲਾਵਾ ਵਿਦਿਆਰਥੀ ਵੀ ਹਾਜ਼ਰ ਸਨ।

Read Previous

ਆਗਾਜ਼ ਵੂਮੈੱਨ ਕਲੱਬ ਵੱਲੋਂ ਸਕੂਲ ਨੂੰ ਵਾਟਰ ਕੂਲਰ ਦਾਨ

Read Next

Punjabi University Contract Teachers Burn Effigy of Vice-Chancellor

Leave a Reply

Your email address will not be published. Required fields are marked *

Most Popular

error: Content is protected !!