ਨਗਰ-ਨਿਗਮ ਚੋਣਾਂ ‘ਚ ਸ਼ਰੋਮਣੀ ਅਕਾਲੀ ਦਲ ਨੂੰ ਜਿਤਾਉਣਾ ਸਮੇਂ ਦੀ ਮੰਗ
ਸਰਦੂਲਗੜ੍ਹ, 23 ਮਈ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਨਗਰ-ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਲਈ ਪੰਜਾਬ ‘ਚ 26 ਮਈ ਨੂੰ ਵੋਟਿੰਗ ਹੋਣੀ ਹੈ। ਇਹ ਚੋਣਾਂ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਨ ਨਾ ਕਿ ਕਬਜ਼ਾ ਕਰਨ ਲਈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਾਨਸਾ (ਸ਼ਰੋਮਣੀ ਅਕਾਲ) ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕੀਤਾ।
ਉਨ੍ਹਾਂ ਕਿਹਾ ਕਿ ਭਾਵੇਂ ਸਾਰੀਆਂ ਪਾਰਟੀਆਂ ਨੇ ਵੀ ਆਪੋ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ ਪਰ ਦਿੱਲੀ ਦਰਬਾਰ ਦੇ ਨਿਰਦੇਸ਼ਾਂ ‘ਤੇ ਰਾਜਨੀਤੀ ਕਰਨ ਵਾਲਿਆਂ ਤੋਂ ਪੰਜਾਬ ਦੇ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ। ਮੌਜੂਦਾ ਸਰਕਾਰ ਨੇ ਸੱੱਤਰ ਸਾਲਾਂ ਦੇ ਰਿਕਾਰਡ ਮਾਤ ਪਾ ਦਿੱਤੇ ਹਨ। ਦਿੱਲੀ ਦਰਬਾਰ ਦੇ ਧਾੜਵੀ ਪੰਜਾਬ ਨੂੰ ਲੁੱਟਣ ਦੀ ਮਨਸ਼ਾ ਨਾਲ ਦਿੱਲੀ ਛੱਡ ਪੰਜਾਬ ‘ਚ ਹੀ ਡੇਰੇ ਲਾਈ ਬੈਠੇ ਹਨ।
ਅਕਾਲੀ ਆਗੂ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ, ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚਾਰ ਵਾਰ ਦੇ ਜੇਤੂ ਹਨ। ਉਨ੍ਹਾਂ ਨੇ ਆਪਣੇ ਸਤਾਰਾਂ ਸਾਲਾਂ ਦੇ ਰਾਜਨੀਤਕ ਜੀਵਨ ਵਿੱਚ ਸਾਫ਼-ਸੁਥਰੇ ਕਿਰਦਾਰ ਨਾਲ ਮਿਸਾਲ ਕਾਇਮ ਕੀਤੀ ਹੈ। ਏਮਜ਼, ਕੇਂਦਰੀ ਯੂਨੀਵਰਸਿਟੀ, ਐਡਵਾਂਸ ਕੈਂਸਰ ਕੇਅਰ ਸਥਾਪਿਤ ਕਰਨਾ ਲੋਕ ਸਭਾ ਹਲਕਾ ਬਠਿੰਡਾ ਲਈ ਬੀਬਾ ਜੀ ਦੀ ਇੱਕ ਬੇਮਿਸਾਲ ਦੇਣ ਹੈ। ਹੜ੍ਹਾਂ ਤੇ ਕਿਸਾਨੀ ਅੰਦੋਲਨ ਸਮੇਂ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਦੂਜੇ ਪਾਸੇ ਸਮੇਂ-ਸਮੇਂ ‘ਤੇ ਉਨ੍ਹਾਂ ਵਿਰੁੱਧ ਚੋਣਾਂ ਲੜਨ ਵਾਲੇ ਉਮੀਦਵਾਰ ਯੁਵਰਾਜ ਰਣਇੰਦਰ ਸਿੰਘ, ਮਨਪ੍ਰੀਤ ਸਿੰਘ ਬਾਦਲ, ਅਮਰਿੰਦਰ ਸਿੰਘ ਰਾਜਾ, ਗੁਰਮੀਤ ਸਿੰਘ ਖੁੱਡੀਆਂ, ਪ੍ਰੋ. ਬਲਜਿੰਦਰ ਕੌਰ ਨੇ ਹਲਕੇ ਦੇ ਉਨ੍ਹਾਂ ਲੋਕਾਂ ਦੀ ਕਦੇ ਸਾਰ ਵੀ ਨਹੀਂ ਲਈ ਜਿਨ੍ਹਾਂ ਨੇ ਚੋਣਾਂ ਮੌਕੇ ਇਨ੍ਹਾਂ ਆਗੂਆਂ ਦਾ ਸਾਥ ਦਿੱਤਾ ਸੀ।
ਜ਼ਿਲ੍ਹਾ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਦੀਆਂ ਨੀਤੀਆਂ ਨੂੰ ਸਮਝਦੇ ਹੋਏ, ਪੰਜਾਬ ਦਾ ਭਲਾ ਸੋਚਣ ਵਾਲੀ ਪੰਜਾਬੀਆਂ ਦੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੇ ਉਸ ਦੀ ਲੀਡਰਸ਼ਿਪ ਦਾ ਸਾਥ ਦਿੱਤਾ ਜਾਵੇ।
ੇ