ਸਿਹਤ ਵਿਭਾਗ ਸਰਦੂਲਗੜ੍ਹ ਵਲੋਂ ‘ਮਾਂ’ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ
ਸਰਦੂਲਗੜ੍ਹ-1 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ.ਰਵਨੀਤ ਕੌਰ ਦੀ ਅਗਵਾਈ ‘ਚ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਸਤਨਪਾਨ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ।